19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਾਠਗੜ੍ਹ ਤੋਂ ਵੱਜੇਗਾ ਕਾਂਗਰਸ ਦਾ ਚੋਣ ਬਿਗਲ, ਭਲਕੇ ਹੋਵੇਗੀ ਵੱਡੀ ਲੋਕ ਮਿਲਣੀ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਅਤੇ ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਕਰਨਗੇ ਸ਼ਿਰਕਤ

ਕਾਠਗੜ੍ਹ, 19 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਅੰਦਰ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਅਤੇ ਹੌਲੀ-ਹੌਲੀ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਪੱਤੇ ਖੋਲ੍ਹ ਰਹੀਆਂ ਹਨ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਵੱਲੋਂ ਕਸਬਾ ਕਾਠਗੜ੍ਹ ਵਿਖੇ 21 ਨਵੰਬਰ ਦਿਨ ਸ਼ਨੀਵਾਰ ਨੂੰ ਵੱਡੀ ਲੋਕ ਮਿਲਣੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਇਲਾਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

Ad Position 21
No active advertisement
ਯੂਥ ਆਗੂ ਰਵੀ ਕੁਮਾਰ 20-11-2026
ਕਾਠਗੜ੍ਹ, 19 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਅੰਦਰ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਅਤੇ ਹੌਲੀ-ਹੌਲੀ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਪੱਤੇ ਖੋਲ੍ਹ ਰਹੀਆਂ ਹਨ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਵੱਲੋਂ ਕਸਬਾ ਕਾਠਗੜ੍ਹ ਵਿਖੇ 21 ਨਵੰਬਰ ਦਿਨ ਸ਼ਨੀਵਾਰ ਨੂੰ ਵੱਡੀ ਲੋਕ ਮਿਲਣੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਇਲਾਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੋਕ ਮਿਲਣੀ ਵਿੱਚ ਵਿਸ਼ੇਸ਼ ਤੌਰ ‘ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਸ਼ਿਰਕਤ ਕਰਨਗੇ। ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੀ ਮੌਜੂਦ ਰਹਿਣਗੇ, ਜਿਸ ਕਾਰਨ ਇਸ ਮਿਲਣੀ ਨੂੰ ਹੋਰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਯੂਥ ਆਗੂ ਰਵੀ ਕੁਮਾਰ ਨੇ ਦੱਸਿਆ ਕਿ ਇਹ ਲੋਕ ਮਿਲਣੀ ਆਪਣੇ ਆਪ ਵਿੱਚ ਇੱਕ ਖਾਸ ਮਿਲਣੀ ਹੋਵੇਗੀ। ਇਸ ਵਿੱਚ ਖੇਤਰ ਦੀਆਂ ਮਹੱਤਵਪੂਰਨ ਮੁਸ਼ਕਲਾਂ ਅਤੇ ਸਮੱਸਿਆਵਾਂ ‘ਤੇ ਖੁੱਲ੍ਹਾ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਲੋਕਾਂ ਤੋਂ ਸਿੱਧੀ ਰਾਏ ਲਈ ਜਾਵੇਗੀ। ਇਸ ਲੋਕ ਮਿਲਣੀ ਵਿੱਚ ਸਾਰੇ ਬਲਾਕ ਸੰਮਤੀ ਮੈਂਬਰ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਹਿੱਸਾ ਬਣਨਗੇ। ਇਹ ਮਿਲਣੀ ਕਾਠਗੜ੍ਹ ਪਿੰਡ ਦੇ ਜਾਗਰਨ ਕੰਪਲੈਕਸ ਨਜ਼ਦੀਕ ਵੈਸ਼ਨੋ ਦੇਵੀ ਮਾਤਾ ਮੰਦਰ ਵਿਖੇ ਹੋਵੇਗੀ। ਰਵੀ ਕੁਮਾਰ ਨੇ ਸਾਰੇ ਮੈਂਬਰਾਂ ਅਤੇ ਵਰਕਰਾਂ ਨੂੰ ਇਸ ਲੋਕ ਮਿਲਣੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਾਗਰਣ ਤੇ ਭੰਡਾਰਾ 22 ਨੂੰ ਅਗਲੀ ਖ਼ਬਰ ਮੁੱਖ ਮਹਿਮਾਨ ਦੇ ਤੌਰ ’ਤੇ ਗੁਰਪ੍ਰੀਤ ਘੁੱਗੀ ਕਰਨਗੇ ਸ਼ਿਰਕਤ-ਡਾਕਟਰ ਪਰਮਜੀਤ ਸਿੰਘ
Ad Position 24