ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਨੇ ‘ਭਾਰਤ ਨੂੰ ਜਾਣੋ’ ਕੁਇਜ਼ ਮੁਕਾਬਲਾ ਜਿੱਤਿਆ
ਬਲਾਚੌਰ, 19 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ (ਪੰਜਾਬ ਪੱਛਮੀ ਉੱਤਰੀ ਖੇਤਰ 1) ਦੁਆਰਾ ਸਥਾਨਕ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਲਜ ਵਿਖੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਦਾ ਉਦਘਾਟਨ ਇਕਾਈ ਦੇ ਪ੍ਰਧਾਨ ਰਣਦੀਪ ਕੌਸ਼ਲ ਦੁਆਰਾ ਜੋਤੀ ਜਗਾ ਕੇ ਕੀਤਾ ਗਿਆ।
ਜ
ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ ਦੇ ਪ੍ਰਧਾਨ ਰਾਣਾ ਰਣਦੀਪ ਕੌਸ਼ਲ ਤੇ ਹੋਰ ਅਹੁਦੇਦਾਰ। ਤਸਵੀਰ : ਬਲਾਚੌਰੀਆ
20-11-2026
ਬਲਾਚੌਰ, 19 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ (ਪੰਜਾਬ ਪੱਛਮੀ ਉੱਤਰੀ ਖੇਤਰ 1) ਦੁਆਰਾ ਸਥਾਨਕ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਲਜ ਵਿਖੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਦਾ ਉਦਘਾਟਨ ਇਕਾਈ ਦੇ ਪ੍ਰਧਾਨ ਰਣਦੀਪ ਕੌਸ਼ਲ ਦੁਆਰਾ ਜੋਤੀ ਜਗਾ ਕੇ ਕੀਤਾ ਗਿਆ। ਇਸ ਮੌਕੇ 10 ਸਕੂਲਾਂ ਦੇ ਬੱਚਿਆਂ ਨੇ ‘ਭਾਰਤ ਨੂੰ ਜਾਣੋ’ ਮੁਕਾਬਲੇ ਵਿੱਚ ਹਿੱਸਾ ਲਿਆ। ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜੂਨੀਅਰ ਅਤੇ ਸੀਨੀਅਰ ਸ਼੍ਰੇਣੀਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜੂਨੀਅਰ ਸ਼੍ਰੇਣੀ ’ਚ ਬੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸ਼ੌਰਿਆ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਸ਼੍ਰੇਣੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸਕੂਲ ਆਫ਼ ਐਮੀਨੈਂਸ ਮਹਿੰਦੀਪੁਰ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਵਿੱਚ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਪ੍ਰਾ ਪਤ ਕੀਤਾ ਅਤੇ ਬੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਵਿਦਿਆਰਥਣ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਟੇਜ ਦਾ ਪ੍ਰਬੰਧ ਪ੍ਰਿੰਸੀਪਲ ਚੰਦਰੇਸ਼ ਸ਼ੌਰੀ ਅਤੇ ਪ੍ਰਿੰਸੀਪਲ ਸੁਨੀਲ ਸ਼ਰਮਾ ਨੇ ਬਾਖੂਬੀ ਕੀਤਾ ਗਿਆ। ਵਿਦਿਆਰਥੀਆਂ ਦਾ ਮੁਲਾਂਕਣ ਪ੍ਰਿੰਸੀਪਲ ਅਰੁਣਾ ਪਾਠਕ, ਮੈਡਮ ਪੁਸ਼ਪਾ ਵਿਆਸ ਅਤੇ ਜਗਦੀਸ਼ ਕਪਿਲ ਦੁਆਰਾ ਕੀਤਾ ਗਿਆ। ਗਤੀਵਿਧੀ ਪ੍ਰਮੁੱਖ ਕੈਪਟਨ ਭਗਤ ਰਾਮ ਅਤੇ ਗਗਨਦੀਪ ਕੌਸ਼ਲ ਨੇ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ। ਪ੍ਰਿੰਸੀਪਲ ਚੰਦਰੇਸ਼ ਸ਼ੌਰੀ ਨੇ ਸਭਾ ਦੀਆਂ ਸਮਾਜਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਬਾਬਾ ਬਲਰਾਜ ਕਾਲਜ ਦੇ ਪ੍ਰਿੰਸੀਪਲ ਨੂੰ ਸਨਮਾਨਿਤ ਕੀਤਾ ਗਿਆ। ਇਕਾਈ ਮੈਂਬਰ ਲਲਿਤ ਕੁਮਾਰ, ਰਾਜੇਸ਼ਵਰ ਸਿੰਘ, ਸੂਬੇਦਾਰ ਸੁਭਾਸ਼ ਚੰਦਰ, ਵਿਸ਼ਵ ਵਿਜੈ, ਮੋਹਨ ਅਗਨੀਹੋਤਰੀ, ਡਾ. ਸੁਨੀਲ ਪਾਠਕ, ਲਾਲ ਬਹਾਦਰ, ਕਿਰਨ ਮੈਡਮ, ਰੋਹਿਤ ਬਾਦਲ, ਸੂਬੇਦਾਰ ਸੌਦਾਗਰ ਸਿੰਘ, ਕੈਪਟਨ ਸਤਵਿੰਦਰ ਰਾਣਾ, ਸੂਬੇਦਾਰ ਪਰਮਜੀਤ ਸਿੰਘ, ਪੰਕਜ ਭਨੋਟ ਅਤੇ ਵਿਜੇ ਰਾਣਾ ਮੌਜੂਦ ਸਨ।