19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਦੁਆਰਾ ਸਲਵਾਣਾ ਸਾਹਿਬ ਮਾਲੋ ਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਤੇ ਪ੍ਰਭਾਤ ਫੇਰੀ ਸਵਾਗਤ 22 ਨੂੰ

ਔੜ/ਝਿੰਗੜਾਂ, 19 ਨਵੰਬਰ (ਕੁਲਦੀਪ ਸਿੰਘ ਝਿੰਗੜ) - ਗੁਰਦੁਆਰਾ ਸਲਵਾਣਾ ਸਾਹਿਬ ਮਾਲੋ ਮਜਾਰਾ ਵਿਖੇ ਪ੍ਰਭਾਤ ਫੇਰੀ ਸਵਾਗਤ ਅਤੇ ਮਹੀਨਾਵਾਰ ਗੁਰਮਤਿ ਸਮਾਗਮ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 4 ਵਜੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦਰਬਾਰ ਮਾਲੋ ਮਜਾਰਾ ਪ੍ਰਬੰਧਕਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਕੱਢੀ ਜਾ ਰਹੀ ਪ੍ਰਭਾਤ ਫੇਰੀ ਦਾ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਪੁੱਜਣ ’ਤੇ ਗੁਰੂ ਘਰ ਦੇ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।

Ad Position 21
No active advertisement
ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ 20-11-2026
ਔੜ/ਝਿੰਗੜਾਂ, 19 ਨਵੰਬਰ (ਕੁਲਦੀਪ ਸਿੰਘ ਝਿੰਗੜ) - ਗੁਰਦੁਆਰਾ ਸਲਵਾਣਾ ਸਾਹਿਬ ਮਾਲੋ ਮਜਾਰਾ ਵਿਖੇ ਪ੍ਰਭਾਤ ਫੇਰੀ ਸਵਾਗਤ ਅਤੇ ਮਹੀਨਾਵਾਰ ਗੁਰਮਤਿ ਸਮਾਗਮ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 4 ਵਜੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦਰਬਾਰ ਮਾਲੋ ਮਜਾਰਾ ਪ੍ਰਬੰਧਕਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਕੱਢੀ ਜਾ ਰਹੀ ਪ੍ਰਭਾਤ ਫੇਰੀ ਦਾ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਪੁੱਜਣ ’ਤੇ ਗੁਰੂ ਘਰ ਦੇ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਗੁਰਮਤਿ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਸੰਗਤੀ ਰੂਪ ਵਿੱਚ ਪਾਠ ਕੀਤਾ ਜਾਵੇਗਾ। ਉਪਰੰਤ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਜਾਵੇਗਾ। ਉਥੇ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਲਈ ਚਾਹ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਪਿੰਡ ਵਾਸੀਆਂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਧਾਰਮਿਕ ਸਮਾਗਮ ਵਿੱਚ ਵੱਧ ਤੋਂ ਵੱਧ ਪੁੱਜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ’ਚ ਸਭ ਤੋਂ ਵੱਧ ਖੇਡਾਂ ਨੂੰ ਪ੍ਰਮੋਟ ਕਰਨ ਵਾਲੇ ਖੇਡ ਪ੍ਰੇਮੀ ਅਤੇ ਭਾਜਪਾ ਆਗੂ ਰਵੀ ਇੰਦਰ ਬਾਗੋਵਾਲ ਬਲਾਚੌਰ ਦੀ... ਅਗਲੀ ਖ਼ਬਰ ਸਮਾਜ ਸੇਵਿਕਾ ਬੀਬੀ ਚਰਨ ਕੌਰ ਝੰਡੇਰ ਕਲਾਂ ਨਮਿਤ ਸ਼ਰਧਾਂਜਲੀ ਸਮਾਗਮ
Ad Position 24