20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਬੰਗਾ, 19 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਗਈ। ਇਸ ਸਬੰਧੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀ ਦੀ ਆਰੰਭਤਾ ਕੀਤੀ ਗਈ ਅਤੇ ਉਪਰੰਤ ਯੂ.

Ad Position 21
No active advertisement
ਅਜੀਤ ਡੈਸਕ 20-11-2026
ਬੰਗਾ, 19 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਗਈ। ਇਸ ਸਬੰਧੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀ ਦੀ ਆਰੰਭਤਾ ਕੀਤੀ ਗਈ ਅਤੇ ਉਪਰੰਤ ਯੂ. ਬੀ. ਸੀ ਗੈਸਟ ਹਾਊਸ, ਡਾਕਟਰ ਕੁਆਟਰ, ਪੈਰਾ ਮੈਡੀਕਲ ਅਤੇ ਨਰਸਿੰਗ ਸਟਾਫ ਹੋਸਟਲ, ਬਾਬਾ ਬੁੱਧ ਸਿੰਘ ਟਰੌਮਾ ਸੈਂਟਰ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਪੁੱਜੀ। ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਪਸ ਪੁੱਜ ਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਵਲੋਂ ਕੀਰਤਨ ਦੀ ਛਹਿਬਰ ਲਗਾਈ ਅਤੇ ਉਪਰੰਤ ਸੰਗਤੀ ਰੂਪ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਚਾਹ ਦਾ ਲੰਗਰ ਸੰਗਤਾਂ ਵੱਲੋਂ ਪੰਗਤਾਂ ਵਿੱਚ ਬੈਠ ਕੇ ਬੜੇ ਸਤਿਕਾਰ ਨਾਲ ਛਕਿਆ ਗਿਆ। ਇਸ ਮੌਕੇ ਸ.ਢਾਹਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮਹਾਨ ਪੰਥ ਪ੍ਰਸਿੱਧ ਕੀਰਤਨੀ ਜਥਾ ਭਾਈ ਗੁਰਦੇਵ ਸਿੰਘ ਜੀ ਆਸਟਰੇਲੀਆ ਵਾਲੇ ਅਤੇ ਪ੍ਰਚਾਰਕ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਨਾਲ ਨਿਹਾਲ ਕਰਨਗੇ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਕੰਵਰ ਰਾਜਮਿੰਦਰ ਸਿੰਘ ਕੈਨੇਡਾ, ਭਾਈ ਜੋਗਾ ਸਿੰਘ, ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਬਲਜਿੰਦਰ ਕੌਰ ਸੋਢੀ, ਬੀਬੀ ਰਾਜਵਿੰਦਰ ਕੌਰ, ਬੀਬੀ ਰਸ਼ਪਾਲ ਕੌਰ, ਬੀਬੀ ਸੀਮਾ ਪੂੰਨੀ, ਬੀਬੀ ਮਨਦੀਪ ਕੌਰ, ਡਾ. ਕੁਲਦੀਪ ਸਿੰਘ, ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ ਮਾਨ, ਵੇਦ ਪ੍ਰਕਾਸ਼, ਸੁਖਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਾਰਾ ਸਿੰਘ ਸ਼ੇਖੂਪੁਰ ‘ਆਪ’ ਛੱਡ ਅਕਾਲੀ ਦਲ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਬਲਾਚੌਰ ’ਚ ਸਭ ਤੋਂ ਵੱਧ ਖੇਡਾਂ ਨੂੰ ਪ੍ਰਮੋਟ ਕਰਨ ਵਾਲੇ ਖੇਡ ਪ੍ਰੇਮੀ ਅਤੇ ਭਾਜਪਾ ਆਗੂ ਰਵੀ ਇੰਦਰ ਬਾਗੋਵਾਲ ਬਲਾਚੌਰ ਦੀ...
Ad Position 24