20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਬਲਾਚੌਰ, 19 ਨਵੰਬਰ (ਦੀਦਾਰ ਸਿੰਘ ਬਲਾਚੌਰੀਆ) - ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਬਾਬਾ ਬਲਰਾਜ ਕਾਲਜ ਬਲਾਚੌਰ ਵਿਖੇ ਮਹਿਲਾ ਸਤਿਕਾਰ ਸਖੀਆਂ ਲਈ ਸਕੀਮ ਅਧੀਨ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀਮਤੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-11-2026
ਬਲਾਚੌਰ, 19 ਨਵੰਬਰ (ਦੀਦਾਰ ਸਿੰਘ ਬਲਾਚੌਰੀਆ) - ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਬਾਬਾ ਬਲਰਾਜ ਕਾਲਜ ਬਲਾਚੌਰ ਵਿਖੇ ਮਹਿਲਾ ਸਤਿਕਾਰ ਸਖੀਆਂ ਲਈ ਸਕੀਮ ਅਧੀਨ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀਮਤੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਪੂਰਨ ਪੰਕਜ਼ ਸ਼ਰਮਾ ਬਾਲ ਵਿਕਾਸ ਪ੍ਰੋਜੈਕਟ ਅਫਸਰ ਵੱਲੋ ਦੱਸਿਆ ਗਿਆ ਕਿ ਔਰਤਾਂ ਲਈ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਹਲਕਾ ਬਲਾਚੌਰ ਅਧੀਨ ਹੁਣ ਤੱਕ 61470 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਜਾ ਚੁੱਕਾ ਹੈ ਅਤੇ ਜ਼ਿਲ੍ਹੇ ਅਧੀਨ ਹੁਣ ਤੱਕ ਲਗਪਗ 57 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਅਦਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਕੀਮ ਹਲਕੇ ਅਧੀਨ ਮਹੀਨਾ ਮਈ 2026 ਦੌਰਾਨ ਸ਼ੁਰੂ ਕੀਤੀ ਗਈ ਸੀ ਅਤੇ ਮਹਿਲਾ ਸਤਿਕਾਰ ਸਖੀਆਂ ਵੱਲੋ ਤਨਦੇਹੀ ਨਾਲ ਸਕੀਮ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ। ਇਸ ਮੌਕੇ ’ਤੇ ਸ੍ਰੀਮਤੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਵੱਲੋਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਕੀਮ ਦੀ ਪ੍ਰਗਤੀ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਗਈ। ਉਨ੍ਹਾਂ ਵੱਲੋਂ ਸਕੀਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਮਹਿਲਾ ਸਤਿਕਾਰ ਸਖੀਆਂ ਦੀ ਭੂਮਿਕਾ ਅਤੇ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਵੱਲੋ ਸਕੀਮ ਅਧੀਨ ਕੀਤਾ ਗਿਆ ਕੰਮ ਇੱਕ ਮਿਸਾਲ ਹੈ। ਇਸ ਮੌਕੇ ’ ਤੇ ਪੂਨਮ, ਪਰਮਜੀਤ ਕੌਰ, ਹਰਸ਼ ਬਾਲਾ, ਅਮਨਦੀਪ ਕੌਰ, ਨੀਲਮ ਕੁਮਾਰੀ ਸੁਪਰਵਾਈਜ਼ਰਾਂ ਅਤੇ ਸਮੂਹ ਮਹਿਲਾ ਸਤਿਕਾਰ ਸਖੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2035 ਤੱਕ ਈਸਾਈਆਂ ਤੋਂ ਵੱਧ ਹੋ ਸਕਦੀ ਹੈ ਮੁਸਲਮਾਨਾਂ ਦੀ ਗਿਣਤੀ ਅਗਲੀ ਖ਼ਬਰ ਤਾਰਾ ਸਿੰਘ ਸ਼ੇਖੂਪੁਰ ‘ਆਪ’ ਛੱਡ ਅਕਾਲੀ ਦਲ ’ਚ ਹੋਏ ਸ਼ਾਮਿਲ
Ad Position 24