ਸਮਾਜਿਕ ਬੁਰਾਈਆਂ ਨੂੰ ਨੱਥ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਵਿਜੈ ਕੁਮਾਰ
ਕਟਾਰੀਆਂ, 19 ਨਵੰਬਰ (ਪ੍ਰੇਮੀ ਸੰਧਵਾਂ)-ਪੁਲਿਸ ਚੌਕੀ ਕਟਾਰੀਆਂ ਦੇ ਇੰਚਾਰਜ ਵਿਜੈ ਕੁਮਾਰ ਸ਼ਰਮਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਸਖ਼ਤ ਹਦਾਇਤਾਂ ਦੇ ਅਨੁਸਾਰ ਜਿਹੜੇ ਵੀ ਸਮਾਜ ਵਿਰੋਧੀ ਲੋਕ ਚੋਰੀ ਛੁਪੇ ਨਸ਼ੇ ਦਾ ਧੰਦਾ ਕਰਦੇ ਹਨ ਉਨ੍ਹਾਂ ’ਤੇ ਪੁਲਿਸ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜਿੰਨਾ ਮਰਜੀ ਸ਼ਰਾਰਤੀ ਤੋਂ ਸ਼ਰਾਰਤੀ ਅਨਸਰ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਵਾਲਾ ਬਚੀ ਜਾਵੇ ਪਰ ਆਖਰ ਪੁਲਿਸ ਉਸ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਕਾਬੂ ਕਰ ਹੀ ਲੈਂਦੀ ਹੈ।
ਏ
ਏ. ਐਸ. ਆਈ. ਵਿਜੈ ਕੁਮਾਰ ਸ਼ਰਮਾ
20-11-2026
ਕਟਾਰੀਆਂ, 19 ਨਵੰਬਰ (ਪ੍ਰੇਮੀ ਸੰਧਵਾਂ)-ਪੁਲਿਸ ਚੌਕੀ ਕਟਾਰੀਆਂ ਦੇ ਇੰਚਾਰਜ ਵਿਜੈ ਕੁਮਾਰ ਸ਼ਰਮਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਸਖ਼ਤ ਹਦਾਇਤਾਂ ਦੇ ਅਨੁਸਾਰ ਜਿਹੜੇ ਵੀ ਸਮਾਜ ਵਿਰੋਧੀ ਲੋਕ ਚੋਰੀ ਛੁਪੇ ਨਸ਼ੇ ਦਾ ਧੰਦਾ ਕਰਦੇ ਹਨ ਉਨ੍ਹਾਂ ’ਤੇ ਪੁਲਿਸ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜਿੰਨਾ ਮਰਜੀ ਸ਼ਰਾਰਤੀ ਤੋਂ ਸ਼ਰਾਰਤੀ ਅਨਸਰ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਵਾਲਾ ਬਚੀ ਜਾਵੇ ਪਰ ਆਖਰ ਪੁਲਿਸ ਉਸ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਕਾਬੂ ਕਰ ਹੀ ਲੈਂਦੀ ਹੈ। ਏ. ਐਸ. ਆਈ ਵਿਜੈ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਸੋਨੇ ਵਰਗੀ ਜਵਾਨੀ ਨਸ਼ਿਆਂ ਦੇ ਵਿੱਚ ਗਲਤਾਨ ਕਰਨ ਦੀ ਬਜਾਏ ਸਮਾਜ ਸੇਵਾ ਦੇ ਲੇਖੇ ਲਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਬੇਝਿਜਕ ਹੋ ਕੇ ਸਮਾਜ ਵਿਰੋਧੀ ਅਨਸਰਾਂ ਦੀ ਜਾਣਕਾਰੀ ਨਜ਼ਦੀਕੀ ਪੁਲਿਸ ਨੂੰ ਦੇਣ ਤੇ ਉਨ੍ਹਾਂ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ। ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾ ਸਮਾਜ ਵਿਰੋਧੀ ਅਨਸਰਾਂ ਤੱਕ ਪਹੁੰਚਣਾ ਮੁਸ਼ਕਿਲ ਹੈ।