19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰੂ ਨਾਨਕ ਆਗਮਨ ਪੁਰਬ ਸੰਬੰਧੀ ਗੁ. ਨਾਨਕਸਰ ਹਕੀਮਪੁਰ ਵਿਖੇ ਸਮਾਗਮ 24 ਨੂੰ

ਮੁਕੰਦਪੁਰ, 19 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਹਕੀਮਪੁਰ ਵਿਖੇ ਧਾਰਮਿਕ ਸਮਾਗਮ 24 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੇਵਾਦਾਰ ਜਬਰ ਜੰਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਦਾ ਸ਼ਹੀਦ ਪੰਥ ਰਤਨ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ ਅਤੇ ਮਾਤਾ ਜਸਪਾਲ ਕੌਰ ਦੀ ਯੋਗ ਅਗਵਾਈ ਹੇਠ ਆਗਮਨ ਪੁਰਬ ਸਬੰਧੀ ਪ੍ਰਭਾਤ ਫੇਰੀਆਂ ਦੀ ਆਰੰਭਤਾ 18 ਨਵੰਬਰ ਤੋਂ 24 ਨਵੰਬਰ ਤੱਕ ਸੰਪੰਨ ਹੋਵੇਗੀ ਦੋ ਲੜੀਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 20-11-2026
ਮੁਕੰਦਪੁਰ, 19 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਹਕੀਮਪੁਰ ਵਿਖੇ ਧਾਰਮਿਕ ਸਮਾਗਮ 24 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੇਵਾਦਾਰ ਜਬਰ ਜੰਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਦਾ ਸ਼ਹੀਦ ਪੰਥ ਰਤਨ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ ਅਤੇ ਮਾਤਾ ਜਸਪਾਲ ਕੌਰ ਦੀ ਯੋਗ ਅਗਵਾਈ ਹੇਠ ਆਗਮਨ ਪੁਰਬ ਸਬੰਧੀ ਪ੍ਰਭਾਤ ਫੇਰੀਆਂ ਦੀ ਆਰੰਭਤਾ 18 ਨਵੰਬਰ ਤੋਂ 24 ਨਵੰਬਰ ਤੱਕ ਸੰਪੰਨ ਹੋਵੇਗੀ ਦੋ ਲੜੀਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। 24 ਨਵੰਬਰ ਨੂੰ ਭੋਗ ਅਤੇ ਅਰਦਾਸ ਉਪਰੰਤ ਗੁਰਮਤਿ ਸੰਗੀਤ ਅਕੈਡਮੀ ਦੇ ਬੱਚੇ ਕੀਰਤਨ ਕਰਨਗੇ। ਭਾਈ ਦਲਵਿੰਦਰ ਸਿੰਘ ਅਪਰਾ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਉਣਗੇ ਅਤੇ ਗਿਆਨੀ ਹਰਮਿੰਦਰ ਸਿੰਘ ਖਹਿਰਾ ਦਾ ਢਾਡੀ ਜਥਾ ਸਿੱਖ ਇਤਿਹਾਸ ਸਬੰਧੀ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ 18 ਫੁੱਟੀ ਸੜਕ ’ਤੇ ਸਫ਼ਰ ਕਰਨਾ ਬਣਿਆ ਜਾਨ ਦਾ ਖੌਅ ਸੁੱਧਾਮਾਜਰਾ ਤੋਂ ਗਹੂੰਣ ਹੁੰਦੇ ਹੋਏ ਬਲਾਚੌਰ ਨੂੰ ਜਾਂਦੀ ਸੜਕ ਦੀ ਸ... ਅਗਲੀ ਖ਼ਬਰ ਲਾਲੜੀਏ ਗੋਤ ਦੇ ਜਠੇਰਿਆਂ ਦਾ ਮੇਲਾ 22 ਨੂੰ
Ad Position 24