ਪਿੰਡਾਂ ’ਚ ਬਣਾਏ ਗਏ ਖੇਡ ਸਟੇਡੀਅਮਾਂ ਦੇ ਨਾਂਅ ’ਤੇ ਹੋਏ ਕਥਿਤ ਘਪਲੇ ਦੀ ਉੱਚ ਪੱਧਰੀ ਜਾਂਚ ਹੋਵੇ-ਵਿਜੇ ਭਾਟੀਆ
ਬਲਾਚੌਰ, 20 ਨਵੰਬਰ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖੇਡ ਸਟੇਡੀਅਮ ਬਣਾਉਣ ਦੇ ਐਲਾਨ ਕੀਤੇ ਗਏ ਸਨ ਪਰ ਹੁਣ ਇਨ੍ਹਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਅਤੇ ਉਨ੍ਹਾਂ ’ਤੇ ਖਰਚ ਕੀਤੀ ਗਈ ਸਰਕਾਰੀ ਰਾਸ਼ੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਵਿਜੇ ਭਾਟੀਆ ਨੇ ਮੰਗ ਕੀਤੀ ਹੈ ਕਿ ਪਿੰਡਾਂ ਵਿੱਚ ਬਣਾਏ ਗਏ ਖੇਡ ਸਟੇਡੀਅਮਾਂ ਦੇ ਨਾਂਅ ’ਤੇ ਹੋਏ ਕਥਿਤ ਘਪਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ।
ਬਲਾਚੌਰ, 20 ਨਵੰਬਰ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖੇਡ ਸਟੇਡੀਅਮ ਬਣਾਉਣ ਦੇ ਐਲਾਨ ਕੀਤੇ ਗਏ ਸਨ ਪਰ ਹੁਣ ਇਨ੍ਹਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਅਤੇ ਉਨ੍ਹਾਂ ’ਤੇ ਖਰਚ ਕੀਤੀ ਗਈ ਸਰਕਾਰੀ ਰਾਸ਼ੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਵਿਜੇ ਭਾਟੀਆ ਨੇ ਮੰਗ ਕੀਤੀ ਹੈ ਕਿ ਪਿੰਡਾਂ ਵਿੱਚ ਬਣਾਏ ਗਏ ਖੇਡ ਸਟੇਡੀਅਮਾਂ ਦੇ ਨਾਂਅ ’ਤੇ ਹੋਏ ਕਥਿਤ ਘਪਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਵਿਜੇ ਭਾਟੀਆ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਜਾਰੀ ਕੀਤੀ ਗਈ ਸਰਕਾਰੀ ਰਾਸ਼ੀ ਦਾ ਪੂਰਾ ਹਿਸਾਬ ਜਨਤਕ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਗਏ ਹਨ, ਉਨ੍ਹਾਂ ਦੇ ਨਿਰਮਾਣ ਕਾਰਜਾਂ, ਖਰਚੇ ਗਏ ਫੰਡਾਂ, ਗੁਣਵੱਤਾ ਅਤੇ ਮੌਜੂਦਾ ਹਾਲਤ ਦੀ ਜਾਂਚ ਕਰਵਾਈ ਜਾਵੇ।