ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਜਥੇਦਾਰ ਦੋਭਾਲੀ
ਕਾਠਗੜ੍ਹ, 20 ਨਵੰਬਰ (ਕਲੇਰ)-ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ (ਦਲ ਪੁਨਰ) ਸਟੇਟ ਡੈਲੀਗੇਟ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਇਹ ਘਟਨਾ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਸਰਬਉੱਚ ਗੁਰੂ ਹਨ ਅਤੇ ਗੁਰੂ ਸਾਹਿਬ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।
ਅਜੀਤ ਡੈਸਕ
21-11-2026