ਸ੍ਰੀ ਗੁਰੂ ਨਾਨਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਤੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ
ਮੁਕੰਦਪੁਰ, 20 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਆਗਮਨ ਪੁਰਬ ਮਨਾਏ ਜਾਣ ਸਬੰਧੀ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਹਕੀਮਪੁਰ ਵਿਖੇ 24 ਨਵੰਬਰ ਨੂੰ ਧਾਰਮਿਕ ਸਮਾਗਮ ਮਨਾਏ ਜਾਣ ਦੇ ਸਬੰਧ ਵਿੱਚ 18 ਨਵੰਬਰ ਤੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ ਜਿਸ ਦੌਰਾਨ ਸੰਗਤਾਂ ਵੱਲੋਂ ਅੰਮ੍ਰਿਤ ਵੇਲੇ ਉੱਠ ਕੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ ਪ੍ਰਭਾਤ ਫੇਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਮਨੁੱਖਤਾ ਨੂੰ ਦਿੱਤੇ ਸੰਦੇਸ਼ ਸਬੰਧੀ ਸ਼ਬਦ ਕਵਿਤਾਵਾਂ ਗੀਤ ਅਤੇ ਹੋਰ ਧਾਰਨਾਵਾਂ ਪੜ੍ਹ ਗਾ ਕੇ ਗੁਰੂ ਨਾਨਕ ਸਾਹਿਬ ਜੀ ਦੇ ਸੰਦੇਸ਼ ਨੂੰ ਗਾਇਆ ਤੇ ਮਾਣਿਆ ਜਾ ਰਿਹਾ ਹੈ। ਵੱਡੀ ਗਿਣਤੀ ’ਚ ਸੰਗਤਾਂ ਸੇਵਾਦਾਰ ਭਾਈ ਜਬਰ ਜੰਗ ਸਿੰਘ ਦੀ ਯੋਗ ਅਗਵਾਈ ’ਚ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।
ਅਜੀਤ ਡੈਸਕ
21-11-2026