ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ’ਚ ਪੈਨਸ਼ਨ ਸੇਵਾ ਮੇਲਾ ਅੱਜ ਤੱਕ
ਨਵਾਂਸ਼ਹਿਰ, 20 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਖਜ਼ਾਨਾ ਦਫ਼ਤਰ ਨਵਾਂਸ਼ਹਿਰ ਵਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ ਬੀਤੇ ਕੱਲ੍ਹ ਤੋਂ 21 ਨਵੰਬਰ ਤੱਕ ਵਿਸ਼ੇਸ਼ ਪੈਨਸ਼ਨ ਸੇਵਾ ਮੇਲੇ ਲਗਾਏ ਜਾ ਰਹੇ ਹਨ। ਇਹ ਮੇਲੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਨਵਾਂਸ਼ਹਿਰ ਅਤੇ ਉਪ ਖਜ਼ਾਨਾ ਦਫ਼ਤਰ ਬੰਗਾ ਤੇ ਬਲਾਚੌਰ ਵਿਖੇ ਲੱਗੇ ਹੋਏ ਹਨ।
ਜ
ਜ਼ਿਲ੍ਹਾ ਖਜ਼ਾਨਾ ਅਧਿਕਾਰੀ ਜਤਿੰਦਰ ਕੁਮਾਰ।
21-11-2026
ਨਵਾਂਸ਼ਹਿਰ, 20 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਖਜ਼ਾਨਾ ਦਫ਼ਤਰ ਨਵਾਂਸ਼ਹਿਰ ਵਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ ਬੀਤੇ ਕੱਲ੍ਹ ਤੋਂ 21 ਨਵੰਬਰ ਤੱਕ ਵਿਸ਼ੇਸ਼ ਪੈਨਸ਼ਨ ਸੇਵਾ ਮੇਲੇ ਲਗਾਏ ਜਾ ਰਹੇ ਹਨ। ਇਹ ਮੇਲੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਨਵਾਂਸ਼ਹਿਰ ਅਤੇ ਉਪ ਖਜ਼ਾਨਾ ਦਫ਼ਤਰ ਬੰਗਾ ਤੇ ਬਲਾਚੌਰ ਵਿਖੇ ਲੱਗੇ ਹੋਏ ਹਨ। ਇਨ੍ਹਾਂ ਮੇਲਿਆਂ ਵਿੱਚ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ ਅਤੇ ਡਿਜੀਟਲ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਮੌਕੇ ’ਤੇ ਹੀ ਪੂਰੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਖਜ਼ਾਨਾ ਅਧਿਕਾਰੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਮੇਲਿਆਂ ਦਾ ਮੁੱਖ ਮਕਸਦ ਪੈਨਸ਼ਨਰਾਂ ਨੂੰ ਸਰਕਾਰ ਦੇ ਪੈਨਸ਼ਨ ਸੇਵਾ ਪੋਰਟਲ ਦੀਆਂ ਸੁਵਿਧਾਵਾਂ ਬਾਰੇ ਜਾਗਰੂਕ ਕਰਨਾ ਹੈ। ਪੋਰਟਲ ’ਤੇ ਮਾਸਿਕ ਪੈਨਸ਼ਨ ਲੇਖਾ-ਜੋਖਾ, ਈ-ਪੀ.ਪੀ.ਓ, ਸ਼ਿਕਾਇਤ ਨਿਵਾਰਨ ਅਤੇ ਜੀਵਨ ਪ੍ਰਮਾਣ ਪੱਤਰ ਨਾਲ ਜੁੜੀਆਂ ਸੇਵਾਵਾਂ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਲਈ 31 ਦਸੰਬਰ 2026 ਤੱਕ ਡਿਜੀਟਲ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਵਾਉਣ ਦੇ ਨਾਲ-ਨਾਲ ਈ-ਕੇ.ਵਾਈ.ਸੀ ਕਰਵਾਉਣਾ ਲਾਜ਼ਮੀ ਹੈ। ਇਸ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਖਜ਼ਾਨਾ ਦਫ਼ਤਰਾਂ ਦੇ ਅਧਿਕਾਰੀ-ਕਰਮਚਾਰੀ ਅਤੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਦੇ ਨੁਮਾਇੰਦੇ ਮੌਜੂਦ ਰਹਿ ਰਹੇ ਹਨ। ਦੋਵੇਂ ਪ੍ਰਕਿਰਿਆਵਾਂ ਮੌਕੇ ‘ਤੇ ਹੀ ਪੂਰੀਆਂ ਹੋਣਗੀਆਂ । ਉਨ੍ਹਾਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ 21 ਨਵੰਬਰ ਨੂੰ ਸਬੰਧਤ ਖਜ਼ਾਨਾ ਦਫ਼ਤਰ ਪਹੁੰਚ ਕੇ ਸੁਵਿਧਾ ਦਾ ਲਾਭ ਲੈਣ ਦੀ ਅਪੀਲ ਕੀਤੀ।