20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦਿਲਜੋਤ ਕੌਰ ਨੂੰ ਸਨਮਾਨਿਤ ਕਰਨ ਸਮੇਂ ਗੁਰੂ ਰਵਿਦਾਸ ਵੈੱਲਫੇਅਰ ਸੇਵਾ ਸੁਸਾਇਟੀ ਸਰਕਲ ਬਲਾਚੌਰ ਦੇ ਮੈਂਬਰ। ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਦਿਲਜੋਤ ਕੌਰ ਦਾ ਪਿੰਡ ਰੈਲ ਮਾਜਰਾ ’ਚ ਸਨਮਾਨ

ਕਾਠਗੜ੍ਹ, 20 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲ ਮਾਜਰਾ ਦੀ ਧੀ ਦਿਲਜੋਤ ਕੌਰ ਨੇ ਬੰਗਾ ਵਿਖੇ ਸਰਕਾਰ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਗੋਲਾ ਸੁੱਟਣ (ਸ਼ਾਟ ਪੁੱਟ) ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕਰਕੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਗੁਰੂ ਰਵਿਦਾਸ ਵੈੱਲਫੇਅਰ ਸੇਵਾ ਸੋਸਾਇਟੀ ਸਰਕਲ ਬਲਾਚੌਰ ਵੱਲੋਂ ਦਿਲਜੋਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-11-2026
ਕਾਠਗੜ੍ਹ, 20 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲ ਮਾਜਰਾ ਦੀ ਧੀ ਦਿਲਜੋਤ ਕੌਰ ਨੇ ਬੰਗਾ ਵਿਖੇ ਸਰਕਾਰ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਗੋਲਾ ਸੁੱਟਣ (ਸ਼ਾਟ ਪੁੱਟ) ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕਰਕੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਗੁਰੂ ਰਵਿਦਾਸ ਵੈੱਲਫੇਅਰ ਸੇਵਾ ਸੋਸਾਇਟੀ ਸਰਕਲ ਬਲਾਚੌਰ ਵੱਲੋਂ ਦਿਲਜੋਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਗਮ ਦੌਰਾਨ ਸੋਸਾਇਟੀ ਦੇ ਪ੍ਰਧਾਨ ਡਾ. ਰਜਿੰਦਰ ਲੱਕੀ, ਲੀਗਲ ਐਡਵਾਈਜ਼ਰ ਐਡਵੋਕੇਟ ਕ੍ਰਿਸ਼ਨ ਭੁੱਟਾ, ਪਵਨ ਕੁਮਾਰ, ਕੁੰਵਰ ਜਗਵੀਰ ਸਿੰਘ ਸਹੂੰਗੜਾ, ਤੇਜੀ ਮਾਂਗਟ ਰੈਲ ਮਾਜਰਾ, ਡਾ. ਮਨਜੀਤ ਰੈਲ ਮਾਜਰਾ ਅਤੇ ਡਾ. ਮੰਗਤ ਰਾਮ ਰੈਲ ਮਾਜਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦਿਲਜੋਤ ਕੌਰ ਦੀ ਇਹ ਕਾਮਯਾਬੀ ਸਿਰਫ਼ ਉਸ ਦੀ ਹੀ ਨਹੀਂ, ਸਗੋਂ ਪੂਰੇ ਪਿੰਡ ਅਤੇ ਸਮਾਜ ਦੀ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਧੀਆਂ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਆ ਰਹੀਆਂ ਹਨ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ। ਸੋਸਾਇਟੀ ਦੇ ਅਹੁਦੇਦਾਰਾਂ ਨੇ ਦਿਲਜੋਤ ਕੌਰ ਨੂੰ ਭਵਿੱਖ ’ਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸੋਸਾਇਟੀ ਅੱਗੇ ਵੀ ਅਜਿਹੀਆਂ ਪ੍ਰਤੀਭਾਵਾਂ ਨੂੰ ਉਤਸ਼ਾਹਿਤ ਕਰਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਕਸਾਣਾ ਗੋਤ ਦਾ ਸਤੀ ਮੇਲਾ ਮਨਾਇਆ ਅਗਲੀ ਖ਼ਬਰ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ’ਚ ਪੈਨਸ਼ਨ ਸੇਵਾ ਮੇਲਾ ਅੱਜ ਤੱਕ
Ad Position 24