20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬੀ.ਐਲ.ਐਮ. ਕਾਲਜ ਵਿਖੇ ਡਾ. ਅਮਰਪ੍ਰੀਤ ਕੌਰ ਢਿੱਲੋਂ ਕਾਲਜ ਸਟਾਫ ਨੂੰ ਸੰਬੋਧਨ ਕਰਦੇ ਹੋਏ। ਬੀ.ਐਲ.ਐਮ. ਕਾਲਜ ਵਿਖੇ ਆਯੁਰਵੈਦ ਅਤੇ ਸਰਦੀਆਂ ’ਚ ਸਿਹਤ ਸੰਭਾਲ ਸੰਬੰਧੀ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ

ਨਵਾਂਸ਼ਹਿਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਾਇਰੈਕਟਰ ਆਫ਼ ਆਯੁਰਵੇਦ ਪੰਜਾਬ ਡਾ. ਰਮਨ ਖੰਨਾ ਅਤੇ ਡੀ.

Ad Position 21
No active advertisement
ਅਜੀਤ ਡੈਸਕ 21-11-2026
ਨਵਾਂਸ਼ਹਿਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਾਇਰੈਕਟਰ ਆਫ਼ ਆਯੁਰਵੇਦ ਪੰਜਾਬ ਡਾ. ਰਮਨ ਖੰਨਾ ਅਤੇ ਡੀ.ਏ.ਯੂ.ਓ., ਐੱਸ.ਬੀ.ਐੱਸ. ਨਗਰ ਡਾ. ਸਰਬਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਆਯੁਰਵੇਦ ਅਤੇ ਸਰਦੀਆਂ ਦੇ ਮੌਸਮ ਦੌਰਾਨ ਸਿਹਤ ਦੀ ਸੰਭਾਲ ਸਬੰਧੀ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਬੁਲਾਰੇ ਡਾ. ਅਮਰਪ੍ਰੀਤ ਕੌਰ ਢਿੱਲੋਂ ਨੇ ਵਿਦਿਆਰਥਣਾਂ ਅਤੇ ਕਾਲਜ ਸਟਾਫ਼ ਨੂੰ ਸੰਬੋਧਨ ਕਰਦਿਆਂ ਆਯੁਰਵੇਦ ਵਿੱਚ ਆਂਵਲੇ ਅਤੇ ਸ਼ਤਾਵਰੀ ਦੀ ਮਹੱਤਤਾ ਅਤੇ ਇਨ੍ਹਾਂ ਦੇ ਸਿਹਤ ਲਈ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਰਦੀਆਂ ਦੇ ਮੌਸਮ ਵਿੱਚ ਸਰੀਰ ਨੂੰ ਤੰਦਰੁਸਤ ਰੱਖਣ ਲਈ ਆਯੁਰਵੇਦ ਅਨੁਸਾਰ ਜੀਵਨ-ਸ਼ੈਲੀ ਅਪਣਾਉਣਾ, ਸੰਤੁਲਿਤ ਖੁਰਾਕ ਲੈਣਾ ਅਤੇ ਸਿਹਤਮੰਦ ਆਦਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮੌਸਮ ਅਨੁਸਾਰ ਖੁਰਾਕ ਅਤੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਬਣਾਈ ਰੱਖਣ ਸਬੰਧੀ ਵੀ ਅਹਿਮ ਨੁਕਤੇ ਸਾਂਝੇ ਕੀਤੇ। ਇਸ ਮੌਕੇ ਹਾਜ਼ਰ ਵਿਦਿਆਰਥਣਾਂ ਅਤੇ ਸਟਾਫ਼ ਨੂੰ ਆਯੂਰਵੈਦਿਕ ਦਵਾਈਆਂ ਵੀ ਵੰਡੀਆਂ ਗਈਆਂ। ਇਸ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤੀ ਰਵਾਇਤੀ ਚਿਕਿਤਸਾ ਪ੍ਰਣਾਲੀ ਆਯੂਰਵੇਦ ਨਾਲ ਜੋੜਨਾ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਕਾਲਜ ਪ੍ਰਬੰਧਕਾਂ ਵੱਲੋਂ ਆਯੂਰਵੇਦ ਵਿਭਾਗ ਅਤੇ ਡਾ. ਅਮਰਪ੍ਰੀਤ ਕੌਰ ਢਿੱਲੋਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਐਲ. ਟੀ. ਐਸ. ਯੂ. ਵਿਖੇ 21ਵੀਂ ਸੀਨੀਅਰ ਨੈਸ਼ਨਲ ਵੁੱਡਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਅਗਲੀ ਖ਼ਬਰ ਕਸਾਣਾ ਗੋਤ ਦਾ ਸਤੀ ਮੇਲਾ ਮਨਾਇਆ
Ad Position 24