ਦਾਣਾ ਮੰਡੀਆਂ ’ਚ ਪਈ ਫ਼ਸਲ ਦੀ ਖ਼ਰੀਦ ਸੰਬੰਧੀ ਸਰਕਾਰ ਦੀ ਨੀਤੀ ਸਾਫ ਨਹੀਂ-ਪਰਗਟ ਸਿੰਘ
ਨਵਾਂਸ਼ਹਿਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)-ਦਾਣਾ ਮੰਡੀ ਨਵਾਂਸ਼ਹਿਰ ਵਿਖੇ ਪਰਗਟ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਨੇ ਵਿਚਾਰ ਪੇਸ਼ ਕਰਦਿਆਂ ਆਖਿਆ ਕਿ ਦਾਣਾ ਮੰਡੀਆਂ ’ਚ ਪਈ ਫਸਲ ਦੀ ਖਰੀਦ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਸਾਫ ਨਹੀਂ ਹੈ। ਉਨ੍ਹਾਂ ਆਖਿਆ ਕਿ ਮੰਡੀਆਂ ’ਚ ਕਿਸਾਨਾਂ ਦੀ ਫਸਲ ਲਗਾਤਾਰ ਰੁਲ ਰਹੀ ਹੈ ਅਤੇ ਕਾਫੀ ਫਸਲ ਅਜੇ ਖਰੀਦਣ ਵਾਲੀ ਹੈ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਠੋਸ ਯਤਨ ਨਹੀਂ ਕੀਤਾ ਜਾ ਰਿਹਾ।
ਨ
ਨਵਾਂਸ਼ਹਿਰ ਦਾਣਾ ਮੰਡੀ ਵਿਖੇ ਪਰਗਟ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨਾਂ ਨਾਲ ਗੱਲਬਾਤ ਕਰਨ ਸਮੇਂ ਨਾਲ ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ ਅਤੇ ਹੋਰ ਆਗੂ। ਤਸਵੀਰ : ਜਸਬੀਰ ਸਿੰਘ ਨੂਰਪੁਰ
21-11-2026
ਨਵਾਂਸ਼ਹਿਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)-ਦਾਣਾ ਮੰਡੀ ਨਵਾਂਸ਼ਹਿਰ ਵਿਖੇ ਪਰਗਟ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਨੇ ਵਿਚਾਰ ਪੇਸ਼ ਕਰਦਿਆਂ ਆਖਿਆ ਕਿ ਦਾਣਾ ਮੰਡੀਆਂ ’ਚ ਪਈ ਫਸਲ ਦੀ ਖਰੀਦ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਸਾਫ ਨਹੀਂ ਹੈ। ਉਨ੍ਹਾਂ ਆਖਿਆ ਕਿ ਮੰਡੀਆਂ ’ਚ ਕਿਸਾਨਾਂ ਦੀ ਫਸਲ ਲਗਾਤਾਰ ਰੁਲ ਰਹੀ ਹੈ ਅਤੇ ਕਾਫੀ ਫਸਲ ਅਜੇ ਖਰੀਦਣ ਵਾਲੀ ਹੈ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਠੋਸ ਯਤਨ ਨਹੀਂ ਕੀਤਾ ਜਾ ਰਿਹਾ। ਉਹਨਾਂ ਆਖਿਆ ਕਿ ਦਾਣਾ ਮੰਡੀਆਂ ’ਚ ਪਈ ਫਸਲ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਸਰਕਾਰ ਵੱਲੋਂ ਖ਼ਰੀਦ ਪ੍ਰਕਿਰਿਆ ਰੋਕ ਦਿੱਤੇ ਜਾਣ ਕਾਰਨ ਅਜੇ ਵੀ ਲਗਪਗ 2 5 ਫ਼ੀਸਦੀ ਫ਼ਸਲ ਮੰਡੀਆਂ ਵਿੱਚ ਪਈ ਹੈ ਅਤੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਉਡੀਕ ਕਰ ਰਹੇ ਹਨ। ਪੰਜਾਬ ਕਾਂਗਰਸ ਪ੍ਰਧਾਨ ਸ. ਪਰਗਟ ਸਿੰਘ ਨੇ ਨਵਾਂਸ਼ਹਿਰ ਦਾਣਾ ਮੰਡੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਹਨਾਂ ਆਖਿਆ ਕਿ ਇੱਕ ਪਾਸੇ ਸ਼ੂਗਰ ਮਿੱਲ੍ਹ ਦੇ ਬਿਜਲੀ ਕੁਨੈਕਸ਼ਨ ਅਤੇ ਉਸ ਨੂੰ ਚਲਾਉਣ ਸਬੰਧੀ ਕੋਈ ਠੋਸ ਹੱਲ ਸਾਹਮਣੇ ਨਹੀਂ ਆ ਰਿਹਾ, ਦੂਜੇ ਪਾਸੇ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਦਾ ਮਸਲਾ ਵੀ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਆਖ਼ਰ ਕਿਸਾਨ ਆਪਣੀ ਫ਼ਸਲ ਵੇਚਣ ਅਤੇ ਆਪਣੀ ਮਿਹਨਤ ਦਾ ਮੁੱਲ ਲੈਣ ਲਈ ਕਦੋਂ ਤੱਕ ਉਡੀਕ ਕਰਨਗੇ। ਇਸ ਸਮੁੱਚੀ ਸਥਿਤੀ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਮੌਜੂਦਾ ਸਰਕਾਰ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੀ ਹੈ। ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਕੋਈ ਢੁੱਕਵਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਆਖਿਆ ਕਿ ਕਿਸਾਨ ਸਾਡੇ ਅੰਨਦਾਤੇ ਹਨ ਅਤੇ ਉਨ੍ਹਾਂ ਦੀ ਮਿਹਨਤ ਦਾ ਸਨਮਾਨ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਉਹਨਾਂ ਆਖਿਆ ਕਿ ਸਾਡੀ ਮੰਗ ਹੈ ਕਿ ਮੰਡੀਆਂ ਵਿੱਚ ਪਈ ਫ਼ਸਲ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਇਸ ਖੱਜਲ-ਖੁਆਰੀ ਤੋਂ ਨਿਜਾਤ ਦਿਵਾਈ ਜਾਵੇ। ਇਸ ਮੌਕੇ ’ਤੇ ਸਾਬਕਾ ਵਿਧਾਇਕ ਅੰਗਦ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ।