21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਜਪਾ ਦੇ 3 ਪ੍ਰਮੁੱਖ ਚਿਹਰੇ ਰਾਜਨੀਤੀ ’ਚ ਅਹਿਮ ਭੂਮਿਕਾ ਨਿਭਾਉਣਗੇ

ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੁਰਪੁਰ)-ਭਾਰਤੀ ਜਨਤਾ ਪਾਰਟੀ ਵੱਲੋਂ ਮਿਸ਼ਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਦੇ ਹਲਕੇ ਬਲਾਚੌਰ, ਨਵਾਂਸ਼ਹਿਰ, ਬੰਗਾ ਦੀ ਰਾਜਨੀਤੀ ਵਿੱਚ ਆਪਣੀ ਸਰਗਰਮੀ ਅਤੇ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਦੇ ਤਿੰਨ ਪ੍ਰਮੁੱਖ ਆਗੂ ਅਹਿਮ ਭੂਮਿਕਾ ਨਿਭਾਉਣਗੇ। ਇਨ੍ਹਾਂ ਵਿੱਚ ਭਾਜਪਾ ਦੇ ਜਨਰਲ ਸਕੱਤਰ ਐਡਵੋਕੇਟ ਵਿਸ਼ਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਐਸ.

Ad Position 21
No active advertisement
ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੁਰਪੁਰ)-ਭਾਰਤੀ ਜਨਤਾ ਪਾਰਟੀ ਵੱਲੋਂ ਮਿਸ਼ਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਦੇ ਹਲਕੇ ਬਲਾਚੌਰ, ਨਵਾਂਸ਼ਹਿਰ, ਬੰਗਾ ਦੀ ਰਾਜਨੀਤੀ ਵਿੱਚ ਆਪਣੀ ਸਰਗਰਮੀ ਅਤੇ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਦੇ ਤਿੰਨ ਪ੍ਰਮੁੱਖ ਆਗੂ ਅਹਿਮ ਭੂਮਿਕਾ ਨਿਭਾਉਣਗੇ। ਇਨ੍ਹਾਂ ਵਿੱਚ ਭਾਜਪਾ ਦੇ ਜਨਰਲ ਸਕੱਤਰ ਐਡਵੋਕੇਟ ਵਿਸ਼ਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਚੇਤ ਰਾਮ ਰਤਨ ਨਗਰ ਕੌਂਸਲ ਨਵਾਂਸ਼ਹਿਰ ਦੇ ਐਕਟਿੰਗ ਸਾਬਕਾ ਪ੍ਰਧਾਨ, ਇਹ ਤਿੰਨੇ ਆਗੂ ਆਪਣੇ ਤਜ਼ਰਬੇ, ਸਿਆਸੀ ਸੂਝ-ਬੂਝ ਅਤੇ ਲੋਕਾਂ ਨਾਲ ਜੁੜਾਅ ਦੇ ਆਧਾਰ ’ਤੇ ਨਵਾਂਸ਼ਹਿਰ ਦੇ ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿੱਚ ਭਾਜਪਾ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਐਡਵੋਕੇਟ ਵਿਸ਼ਾਲ ਸ਼ਰਮਾ ਸੰਗਠਨਾਤਮਕ ਮਜ਼ਬੂਤੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਚਾਰ ਵਾਰ ਕੌਂਸਲਰ ਜੇਤੂ ਰਹੇ ਚੇਤ ਰਾਮ ਰਤਨ ਸਮਾਜ ਦੇ ਹਰ ਵਰਗ ਅਤੇ ਖ਼ਾਸ ਕਰਕੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਜ਼ਮੀਨੀ ਪੱਧਰ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸੇ ਤਰ੍ਹਾਂ ਐਡਵੋਕੇਟ ਸ਼ਮਸ਼ੇਰ ਸਿੰਘ ਝਿੱਕਾ ਆਪਣੇ ਕਾਨੂੰਨੀ ਤਜ਼ਰਬੇ ਅਤੇ ਸਮਾਜਿਕ ਪਛਾਣ ਰਾਹੀਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦੇਣਗੇ। ਤਿੰਨਾਂ ਆਗੂਆਂ ਦੀ ਸਰਗਰਮ ਸ਼ਮੂਲੀਅਤ ਨਾਲ ਨਵਾਂਸ਼ਹਿਰ ਵਿੱਚ ਭਾਜਪਾ ਦੇ ਸੰਗਠਨ ਨੂੰ ਨਵੀਂ ਊਰਜਾ ਮਿਲਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਆਉਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿ ਜਾ ਰਹੇ ਜਥੇ ’ਚ ਜਥੇਦਾਰ ਗੜਗੱਜ ਵੀ ਹੋਣਗੇ ਸ਼ਾਮਿਲ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂ... ਅਗਲੀ ਖ਼ਬਰ ਨਿਵੇਸ਼ ਦੇ ਨਾਂਅ ’ਤੇ 8 ਕਰੋੜ ਦੀ ਸਾਈਬਰ ਠੱਗੀ, ਮੁਲਜ਼ਮਾਂ ਦੀਆਂ ਜ਼ਮਾਨਤ ਪਟੀਸ਼ਨਾਂ ਖ਼ਾਰਜ
Ad Position 24