ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਦਾ ਸ਼ਾਨਦਾਰ ਸ਼ਾਨਦਾਰ ਨਤੀਜਾ
ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿੱਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ. ਐਸ.
ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿੱਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ.ਐਸ. ਸੀ ਨਰਸਿੰਗ ਤੀਜਾ ਸਾਲ (ਪੰਜਵਾਂ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ ਆਇਆ ਹੈ। ਇਸ ਸ਼ਾਨਾਮੱਤੀ ਪ੍ਰਾਪਤੀ ਬਾਰੇ ਜਾਣਕਾਰੀ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਡਾ. ਰਮਨਦੀਪ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ.ਐਸ.ਸੀ. ਨਰਸਿੰਗ ਤੀਜਾ ਸਾਲ (ਪੰਜਵੇਂ ਸਮੈਸਟਰ) ਦੀ ਪ੍ਰੀਖਿਆ ਵਿੱਚ ਸਾਰੇ ਵਿਦਿਆਰਥੀਆਂ ਵਧੀਆ ਅੰਕ ਪ੍ਰਾਪਤ ਕਰਕੇ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ। ਇਸ ਸਾਲ ਅਨੂ ਚੁੰਬਰ ਪੁੱਤਰੀ ਰੋਸ਼ਨ ਲਾਲ- ਪਰਮਜੀਤ ਕੌਰ ਫਗਵਾੜਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਦੂਜਾ ਸਥਾਨ ਚਾਰ ਵਿਦਿਆਰਥੀਆਂ ਦੀਪਇੰਦਰ ਕੌਰ ਪੁੱਤਰੀ ਸੁਖਦੀਪ ਸਿੰਘ-ਪਵਿੱਤਰਜੀਤ ਕੌਰ ਮੁਹਾਲੀ, ਜੈਸਮੀਨ ਪੁੱਤਰੀ ਨਰਿੰਦਰ ਕੁਮਾਰ-ਅਮਰਜੀਤ ਕੌਰ ਚੱਕ ਬਿਲਗਾ ਜ਼ਿਲ੍ਹਾ ਸ਼ਹੀਦ ਭਗਤ ਨਗਰ, ਪਲਕ ਪੁੱਤਰੀ ਜਰਨੈਲ ਸਿੰਘ -ਰਾਵੀਤਾ ਰਾਣੀ ਪੱਦੀ ਮੱਟ ਵਾਲੀ ਅਤੇ ਸਿਮਰਨਜੀਤ ਕੌਰ ਪੁੱਤਰੀ ਗੁਰਦੇਵ ਸਿੰਘ-ਸ਼ਰਨਜੀਤ ਕੌਰ ਜ਼ਿਲ੍ਹਾ ਗੁਰਦਾਸਪੁਰ ਨੇ ਇੱਕੋ ਜਿਹੇ ਅੰਕ ਪ੍ਰਾਪਤ ਪ੍ਰਾਪਤ ਕਰਕੇ ਹਾਸਲ ਕੀਤਾ ਹੈ। ਜਦ ਕਿ ਤੀਜਾ ਸਥਾਨ ਹਰਨੂਰ ਕੌਰ ਪੁੱਤਰੀ ਕੁਲਵਿੰਦਰ ਸਿੰਘ-ਨਿਰਮਲਜੀਤ ਕੌਰ ਕਮਾਲਪੁਰ ਨੇ ਸ਼ਾਨਦਾਰ ਅੰਕਾਂ ਨਾਲ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੁਖਮਿੰਦਰ ਕੌਰ ਉੱਭੀ, ਨਿਵੇਦਤਾ ਸ਼ਰਮਾ ਕਲਾਸ ਇੰਚਾਰਜ, ਰੁਪਿੰਦਰ ਸ਼ਰਮਾ ਕਲਾਸ ਇੰਚਾਰਜ, ਅਮਨਦੀਪ ਕੌਰ, ਜਸਵੀਰ ਕੌਰ, ਪ੍ਰਿਯੰਕਾ (ਸਾਰੇ ਅਧਿਆਪਕ) ਤੇ ਵਿਦਿਆਰਥੀ ਹਾਜ਼ਰ ਸਨ।