21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹੈਂਡਬਾਲ ਦੇ ਮੈਦਾਨ ’ਚ ਦੌਲਤਪੁਰ ਦੇ ਖਿਡਾਰੀਆਂ ਦੀ ਧਾਂਕ, ਸੱਤ ਖਿਡਾਰੀਆਂ ਦੀ ਸੂਬਾਈ ਟੀਮ ’ਚ ਚੋਣ

ਜਾਡਲਾ, 21 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪੇਂਡੂ ਖੇਤਰਾਂ ਦੀ ਖੇਡ ਪ੍ਰਤਿਭਾ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਇਲਾਕੇ ਦਾ ਮਾਣ ਵਧਾਇਆ ਹੈ। ਬੱਬਰ ਕਰਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਦੌਲਤਪੁਰ ਦੇ ਸੱਤ ਖਿਡਾਰੀਆਂ ਦੀ ਪੰਜਾਬ ਪੱਧਰੀ ਹੈਂਡਬਾਲ ਮੁਕਾਬਲਿਆਂ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ’ਚ ਚੋਣ ਹੋਈ ਹੈ।

Ad Position 21
No active advertisement
ਅਜੀਤ ਡੈਸਕ 22-11-2026
ਜਾਡਲਾ, 21 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪੇਂਡੂ ਖੇਤਰਾਂ ਦੀ ਖੇਡ ਪ੍ਰਤਿਭਾ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਇਲਾਕੇ ਦਾ ਮਾਣ ਵਧਾਇਆ ਹੈ। ਬੱਬਰ ਕਰਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਦੌਲਤਪੁਰ ਦੇ ਸੱਤ ਖਿਡਾਰੀਆਂ ਦੀ ਪੰਜਾਬ ਪੱਧਰੀ ਹੈਂਡਬਾਲ ਮੁਕਾਬਲਿਆਂ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ’ਚ ਚੋਣ ਹੋਈ ਹੈ। ਇਹ ਖਿਡਾਰੀ ਲੁਧਿਆਣਾ ਵਿਖੇ ਹੋ ਰਹੇ ਸੂਬਾਈ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਥਾਂ ਪੱਕੀ ਕਰਨ ਵਾਲੇ ਖਿਡਾਰੀਆਂ ਵਿੱਚ ਮੋਹਿਤ ਕੁਮਾਰ, ਮਨਿੰਦਰ ਸਿੰਘ ਸਿਆਣ, ਹਰਸ਼ਵੀਰ ਸਿੰਘ , ਪਰਮਪ੍ਰੀਤ ਸਿੰਘ, ਸੌਰਵ ਮਾਨ, ਅਤੁਲ ਕੁਮਾਰ ਦੜੋਚ ਅਤੇ ਪ੍ਰਭਜੋਤ ਸਿੰਘ ਸ਼ਾਮਲ ਹਨ। ਸਕੂਲ ਦੇ ਡੀ.ਪੀ.ਈ. ਪ੍ਰਦੀਪ ਰਾਣਾ ਦੀ ਅਗਵਾਈ ਹੇਠ ਇਹ ਖਿਡਾਰੀ ਪੰਜਾਬ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਰਵਾਨਾ ਹੋਏ। ਜ਼ਿਕਰਯੋਗ ਹੈ ਕਿ ਬੱਬਰ ਕਰਮ ਸਿੰਘ ਮੈਮੋਰੀਅਲ ਸਕੂਲ ਪੇਂਡੂ ਖੇਤਰ ਵਿੱਚ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਸਕੂਲ ਵੱਲੋਂ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਪ੍ਰਾਪਤੀ ’ਤੇ ਸਕੂਲ ਐਮ. ਡੀ ਜਸਪਾਲ ਸਿੰਘ ਜਾਡਲੀ, ਸੀਨੀਅਰ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਜੋਗਾ ਸਿੰਘ ਥਾਂਦੀ, ਡਾਇਰੈਕਟਰ ਕਿਰਪਾਲ ਸਿੰਘ ਖ਼ਾਬੜਾ ਅਤੇ ਹੋਰ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜ ਰਾਣੀ, ਰਣਜੀਤ ਸਿੰਘ ਮਾਨ, ਗੁਰਮੁਖ ਸਿੰਘ, ਕਸ਼ਮੀਰ ਸਿੰਘ, ਸੁਖਵੀਰ ਸਿੰਘ ਅਤੇ ਰਮਨ ਭਾਟੀਆ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਸਮੀਖਿਆ ਲਈ ਮੀਟਿੰਗ 27 ਨੂੰ
Ad Position 24