21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੇ.ਵੀ.ਕੇ. ਲੰਗੜੋਆ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਖੇਤ ਬਚਾਓ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਅਤੇ ਆਈ. ਸੀ.

Ad Position 21
No active advertisement
ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਅਤੇ ਆਈ.ਸੀ.ਏ.ਆਰ.-ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ, ਡਾ. ਪ੍ਰਦੀਪ ਕੁਮਾਰ (ਐਸੋਸੀਏਟ ਡਾਇਰੈਕਟਰ) ਦੀ ਅਗਵਾਈ ਵਿੱਚ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਲੰਗੜੋਆ ਵੱਲੋਂ ‘ਖੇਤ ਬਚਾਓ ਅਭਿਆਨ’ ਦੇ ਤਹਿਤ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਦੇ 102 ਐਨ.ਐਸ.ਐਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ‘ਖੇਤ ਬਚਾਓ ਅਭਿਆਨ’ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮਾਡਲ ਵੀ ਤਿਆਰ ਕੀਤੇ ਗਏ, ਜਿਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਬੱਚਿਆਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਡਾ. ਗੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਉਹ ਅੱਗੇ ਪੜ੍ਹਾਈ ਕਰਕੇ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਖੇਤਰਾਂ ਜਿਵੇਂ ਕਿ ਬਾਗਬਾਨੀ ਅਤੇ ਪਸ਼ੂ ਪਾਲਣ ਵਿੱਚ ਆਪਣਾ ਸੁਨਹਿਰੀ ਭਵਿੱਖ ਕਿਵੇਂ ਬਣਾ ਸਕਦੇ ਹਨ। ਡਾ. ਤੇਜਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਘਰਦਿਆਂ ਨੂੰ ਰਸਾਇਣਕ ਖਾਦਾਂ ਦੀ ਘੱਟ ਵਰਤੋਂ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ। ਸਕੂਲ ਦੇ ਪ੍ਰਿੰਸੀਪਲ ਸੁਰਿੰਦਰ ਪਾਲ ਅਗਨੀਹੋਤਰੀ ਨੇ ਵੀ ਵਿਦਿਆਰਥੀਆਂ ਨੂੰ ਵੱਡੇ ਹੋ ਕੇ ਦੇਸ਼ ਲਈ ਕੁਝ ਚੰਗਾ ਕਰਨ ਵਾਸਤੇ ਪ੍ਰੇਰਿਤ ਕੀਤਾ ਅਤੇ ਕੇ.ਵੀ.ਕੇ. ਲੰਗੜੋਆ ਤੋਂ ਆਈ ਖੇਤੀ ਵਿਗਿਆਨੀਆਂ ਦੀ ਟੀਮ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਹਾਬਪੁਰ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੇਲੇ ’ਚ ਮਿਡਲ ਪੱਧਰ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸਾਲਾਨਾ ਜੋੜ ਮੇਲੇ ਆਪਸ ’ਚ ਭਾਈਚਾਰਕ ਸਾਂਝ ਵਧਾਉਂਣ ਦੇ ਨਾਲ-ਨਾਲ ਸਾਡੇ ’ਚ ਧਾਰਮਿਕ ਭਾਵਨਾ ਵੀ ਵਧਾਉਂਦੇ ਹਨ-ਡਾ. ਸੁੱਖੀ
Ad Position 24