21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਕਾਰੀ ਹਾਈ ਸਕੂਲ ਕੌਲਗੜ੍ਹ ਵਿਖੇ ਤੰਬਾਕੂ ਮੁਕਤ ਅਭਿਆਨ ਤਹਿਤ ਜਾਗਰੂਕ ਕੀਤਾ

ਮਜਾਰੀ/ਸਾਹਿਬਾ, 21 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਪੀ. ਐੱਚ.

Ad Position 21
No active advertisement
ਅਜੀਤ ਡੈਸਕ 22-11-2026
ਮਜਾਰੀ/ਸਾਹਿਬਾ, 21 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਪੀ. ਐੱਚ. ਸੀ ਸੜੋਆ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਕੌਲਗੜ੍ਹ ਵਿਖੇ ਤੰਬਾਕੂ ਮੁਕਤ ਅਭਿਆਨ ਤਹਿਤ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਉਹਨਾਂ ਮਨੁੱਖੀ ਸਰੀਰ ’ਤੇ ਤੰਬਾਕੂ ਦੇ ਪੈਣ ਵਾਲੇ ਦੁਸ਼ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਦੇ ਸੇਵਨ ਕਰਨ ਨਾਲ ਸਾਨੂੰ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਨਾਲ ਜੂਝਣਾ ਪੈਂਦਾ ਹੈ। ਇਸ ਨਾਲ ਮਨੁੱਖੀ ਸਰੀਰ ਦੇ ਅੰਗਾਂ ਨੂੰ ਨੁਕਸਾਨ ਹੁੰਦਾ ਹੈ ਮੂੰਹ ਫੇਫੜਿਆਂ ਤੇ ਭੋਜਨ ਨਲੀ ਦੇ ਕੈਂਸਰ ਦਾ ਕਾਰਨ ਬਣ ਸਕਦਾ ਹੈ। ਦਿਲ ਦੇ ਦੌਰੇ ਦੇ ਕਾਰਨ ਬਣ ਸਕਦੇ ਹਨ। ਗੰਭੀਰ ਸਾਹ ਪ੍ਰਣਾਲੀ ਦੇ ਰੋਗ ਦਾ ਕਾਰਨ ਬਣ ਸਕਦੇ ਹਨ। ਅੱਖਾਂ ਦੀ ਨਜ਼ਰ ਦਾ ਜਾਣਾ ਵੀ ਕਾਰਨ ਹੋ ਸਕਦਾ ਹੈ। ਮਰਦਾਂ ਵਿੱਚ ਬੱਚੇ ਪੈਦਾ ਕਰਨ ਦੀ ਸ਼ਕਤੀ ਘਟਨਾ ਅਤੇ ਔਰਤਾਂ ਵਿੱਚ ਬਾਂਝਪਣ ਜਾਂ ਮਰੇ ਹੋਏ ਬੱਚੇ ਪੈਦਾ ਹੋ ਸਕਦੇ ਹਨ। ਇਸ ਲਈ ਸਭਨਾਂ ਨੂੰ ਰਲ ਮਿਲ ਕੇ ਸਮਝਾਓ ਤੰਬਾਕੂ ਨੂੰ ਹੱਥ ਨਾ ਲਾਓ। ਉਹਨਾਂ ਜਿੰਦਗੀ ਚੁਣੋ ਤੰਬਾਕੂ ਨਹੀਂ ਤੰਬਾਕੂ ਕੰਟਰੋਲ ਐਕਟ 2003 ਤਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਾਰਾ 4 ਤਹਿਤ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ’ਤੇ ਰੋਕ ਹੈ। 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਨ ਵੇਚਣ ਤੇ ਖਰੀਦਣ ’ਤੇ ਮਨਾਈ ਹੈ। ਕਿਸੇ ਵੀ ਸਿੱਖਿਆ ਅਦਾਰੇ ਦੇ ਬਾਹਰੀ ਦੀਵਾਰ ਤੋਂ 100 ਗਜ ਦੇ ਘੇਰੇ ਵਿੱਚ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਨਾ ਦੇ ਸੇਵਨ ਕਰਨ ਅਤੇ ਵੇਚਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਇਸ ਮੌਕੇ ’ਤੇ ਸਿਹਤ ਕਰਮਚਾਰੀ ਜਸਵਿੰਦਰ ਕੁਮਾਰ, ਸਕੂਲ ਅਧਿਆਪਕ ਰਵਿੰਦਰ, ਸਤੀਸ਼ ਕੁਮਾਰ ਅਤੇ ਹੋਰ ਸਕੂਲ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ ਸਹਾਬਪੁਰ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੇਲੇ ’ਚ ਮਿਡਲ ਪੱਧਰ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ
Ad Position 24