‘ ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ
ਪੱਲੀ ਝਿੱਕੀ, 21 ਨਵੰਬਰ (ਕੁਲਦੀਪ ਸਿੰਘ ਪਾਬਲਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ (ਲੜਕੀਆਂ) ਸਕੂਲ ਪਿੰਡ ਨੌਰਾ (ਨਵਾਂਸ਼ਹਿਰ) ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਰਵਿਤਾ ਢਿੱਲੋਂ (ਪ੍ਰਿੰਸੀਪਲ) ਨੇ ਕੀਤੀ।
ਪੱਲੀ ਝਿੱਕੀ, 21 ਨਵੰਬਰ (ਕੁਲਦੀਪ ਸਿੰਘ ਪਾਬਲਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ (ਲੜਕੀਆਂ) ਸਕੂਲ ਪਿੰਡ ਨੌਰਾ (ਨਵਾਂਸ਼ਹਿਰ) ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਰਵਿਤਾ ਢਿੱਲੋਂ (ਪ੍ਰਿੰਸੀਪਲ) ਨੇ ਕੀਤੀ। ਇਸ ਮੌਕੇ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਰੈੱਡ ਕਰਾਸ ਸੰਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਰੈੱਡ ਕਰਾਸ ਵਲੋਂ ਨਸ਼ੇ ਤੋਂ ਪੀੜਤ ਨੌਜਵਾਨਾਂ ਦਾ ਇਲਾਜ ਕੀਤਾ ਜਾਂਦਾ ਹੈ। ਇਨ੍ਹਾਂ ਸੰਸਥਾਵਾਂ ਵਿੱਚੋਂ ਲੱਖਾਂ ਨੌਜਵਾਨ ਨਸ਼ੇ ਦੀ ਦਲ-ਦਲ ਵਿੱਚੋਂ ਨਿਕਲ ਚੁੱਕੇ ਹਨ ਅਤੇ ਹੁਣ ਪਹਿਲਾਂ ਵਰਗਾ ਸਧਾਰਨ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਵਲੋਂ ਸ਼ੁਰੂ ਕੀਤੀ ‘ਤੰਬਾਕੂ ਮੁਕਤ ਯੂਥ ਅਭਿਆਨ’ ਨੂੰ ਮੁੱਖ ਰੱਖਦਿਆਂ ਕਿਹਾ ਕਿ ਇਹ ਅਭਿਆਨ ਭਾਰਤ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਲੋਕਾਂ ਵਿੱਚ ਤੰਬਾਕੂ ਦੀ ਵਰਤੋਂ ਨੂੰ ਬੰਦ ਕੀਤਾ ਜਾਵੇ। ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ, ਤਾਂ ਕਿ ਲੋਕ ਇਸ ਦੀ ਵਰਤੋਂ ਕਰਨਾ ਬੰਦ ਕਰਨ। ਇਸ ਮੌਕੇ ਬਲਦੇਵ ਸਿੰਘ ਸਿੱਧੂ (ਕੈਂਪਸ ਮੈਨੇਜਰ) ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ’ਤੇ ਸ਼੍ਰੀਮਤੀ ਰਵਿਤਾ ਢਿੱਲੋਂ (ਪ੍ਰਿੰਸੀਪਲ) ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਪਰਵੇਸ਼ ਕੁਮਾਰ, ਸਕੂਲ ਸਟਾਫ ਮੈਂਬਰ ਜਸਵੀਰ ਚੰਦ, ਸੰਦੀਪ ਸਿੰਘ, ਬਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।