22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅੱਜ

ਨਵਾਂਸ਼ਹਿਰ/ਪੋਜੇਵਾਲ ਸਰਾਂ, 21 ਨਵੰਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਰਾਜ ਵਿੱਦਿਅਕ ਅਤੇ ਖੋਜ ਸਿਖਲਾਈ ਪ੍ਰੀਸ਼ਦ ਵਲੋਂ ਲਈ ਜਾ ਰਹੀ ਨੈਸ਼ਨਲ ਮੀਨਜ਼-ਕਮ-ਮੈਰਿਟ ਸ਼ਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਦੀਆਂ ਜ਼ਿਲਾ ਸਹੀਦ ਭਗਤ ਸਿੰਘ ਨਗਰ ਵਿੱਚ ਤਿਆਰੀਆਂ ਮਕੁੰਮਲ ਕਰ ਲਈਆ ਗਈਆਂ ਹਨ। ਇਹ ਪ੍ਰਿਖਿਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸਰਮਾ ਦੀ ਅਗਵਾਈ ਵਿੱਚ 22 ਨਵੰਬਰ ਦਿਨ ਐਤਵਾਰ ਨੂੰ ਹੋਵੇਗੀ।

Ad Position 21
No active advertisement
ਅਜੀਤ ਡੈਸਕ 22-11-2026
ਨਵਾਂਸ਼ਹਿਰ/ਪੋਜੇਵਾਲ ਸਰਾਂ, 21 ਨਵੰਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਰਾਜ ਵਿੱਦਿਅਕ ਅਤੇ ਖੋਜ ਸਿਖਲਾਈ ਪ੍ਰੀਸ਼ਦ ਵਲੋਂ ਲਈ ਜਾ ਰਹੀ ਨੈਸ਼ਨਲ ਮੀਨਜ਼-ਕਮ-ਮੈਰਿਟ ਸ਼ਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਦੀਆਂ ਜ਼ਿਲਾ ਸਹੀਦ ਭਗਤ ਸਿੰਘ ਨਗਰ ਵਿੱਚ ਤਿਆਰੀਆਂ ਮਕੁੰਮਲ ਕਰ ਲਈਆ ਗਈਆਂ ਹਨ। ਇਹ ਪ੍ਰਿਖਿਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸਰਮਾ ਦੀ ਅਗਵਾਈ ਵਿੱਚ 22 ਨਵੰਬਰ ਦਿਨ ਐਤਵਾਰ ਨੂੰ ਹੋਵੇਗੀ। ਉਪ-ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਤਨਾਮ ਸਿੰਘ ਨੇ ਦੱਸਿਆ ਕਿ ਪੀ.ਐਸ.ਟੀ.ਐਸ.ਈ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਵਿੱਚ ਦਸਵੀਂ ਜਮਾਤ ਵਿੱਚ ਪੜ੍ਹ ਰਹੇ 930 ਵਿਦਿਆਰਥੀ ਭਾਗ ਲੈਣਗੇ ਤੇ ਐਨ.ਐਮ.ਐਮ.ਐਸ ਦੀ ਪ੍ਰੀਖਿਆ ਵਿੱਚ ਅੱਠਵੀਂ ਦੇ 1309 ਬੱਚੇ ਭਾਗ ਲੈਣਗੇ ਇਹ ਪ੍ਰੀਖਿਆ 22 ਨਵੰਬਰ ਨੂੰ ਹੋਵੇਗੀ। ਪੀ.ਐਸ.ਟੀ.ਐਸ.ਈ ਦੀ ਪ੍ਰੀਖਿਆ ਲਈ ਜ਼ਿਲੇ ਵਿੱਚ ਤਿੰਨ ਪ੍ਰੀਖਿਆ ਕੇਂਦਰ, ਸਕੂਲ਼ ਆਫ ਐਮੀਨੈਂਸ ਮਹਿੰਦੀਪੁਰ, ਐਸ.ਆਰ.ਸੀ ਜੈਨ ਮਾਡਲ ਸਕੂਲ ਬੰਗਾ ਤੇ ਖਲਾਸਾ ਸਕੂਲ ਨਵਾਂਸਹਿਰ ਅਤੇ ਐ ਨ.ਐਮ.ਐਮ .ਐਸ/ਪੀ.ਐਸ.ਟੀ-ਐਸ.ਈ ਦੀ ਪ੍ਰੀਖਿਆ ਦੇਣ ਲਈ ਜ਼ਿਲ੍ਹੇ ਵਿੱਚ ਪ੍ਰੀਖਿਆ ਕੇਂਦਰ ਬਲਾਚੌਰ ਲੜਕੀਆਂ ਦੇ ਸਕੂਲ, ਸ਼ਿਵਾਲਿਕ ਸਕੂਲ਼ ਨਵਾਂਸਹਿਰ ਅਤੇ ਬਾਬਾ ਗੋਲਾ ਸਕੂਲ ਬੰਗਾ ਵਿਖੇ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਹਨਾਂ ਪ੍ਰੀਖਿਆਵਾਂ ਦੇ ਸੂਚਾਰੂ ਸੰਚਾਲਨ ਲਈ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਪ੍ਰੀਖਿਆਂ ਕੇਂਦਰਾਂ ਦੇ ਨੇੜੇ ਲੋੜੀਦੇ ਸੁਰੱਖਿਆ ਪ੍ਰਬੰਧ ਵੀ ਕਰ ਦਿੱਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਜੱਜ ਵਲੋਂ ਗਰਲੋ ਬੇਟ ਵਿਖੇ ਖੋਲ੍ਹੇ ਲੀਗਲ ਏਡ ਕਲੀਨਕ ਦਾ ਕੀਤਾ ਦੌਰਾ ਅਗਲੀ ਖ਼ਬਰ ਬਾਬਾ ਗੋਲਾ ਸ. ਕੰ. ਸੀ. ਸੈ ਸਕੂਲ ਬੰਗਾ ਬਲਾਕ ਪੱਧਰੀ ਮੇਲੇ ’ਚ ਰਿਹਾ ਅੱਵਲ
Ad Position 24