22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਿਵਲ ਜੱਜ ਵਲੋਂ ਗਰਲੋ ਬੇਟ ਵਿਖੇ ਖੋਲ੍ਹੇ ਲੀਗਲ ਏਡ ਕਲੀਨਕ ਦਾ ਕੀਤਾ ਦੌਰਾ

ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਜੱਜ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਗਰਲੋ ਬੇਟ ਤਹਿਸੀਲ ਬਲਾਚੌਰ ਵਿਖੇ 16 ਨਵੰਬਰ ਤੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਵੱਖ-ਵੱਖ ਭਲਾਈ ਅਤੇ ਜਾਗਰੂਕਤ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਮ ਲੋਕਾਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪਹੁੰਚਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ “ਮੈਗਾ ਡਰਾਈਵ” ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਪਿੰਡ ਵਿੱਚ ਲੀਗਲ ਏਡ ਕਲੀਨਕ ਖੋਲਿਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਜੱਜ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਗਰਲੋ ਬੇਟ ਤਹਿਸੀਲ ਬਲਾਚੌਰ ਵਿਖੇ 16 ਨਵੰਬਰ ਤੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਵੱਖ-ਵੱਖ ਭਲਾਈ ਅਤੇ ਜਾਗਰੂਕਤ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਮ ਲੋਕਾਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪਹੁੰਚਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ “ਮੈਗਾ ਡਰਾਈਵ” ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਪਿੰਡ ਵਿੱਚ ਲੀਗਲ ਏਡ ਕਲੀਨਕ ਖੋਲਿਆ ਗਿਆ ਸੀ। ਇਸ ਦੇ ਸਬੰਧ ਵਿੱਚ ਸਿਵਲ ਜੱਜ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਨਾਲਸਾ ਸਕੀਮਾਂ ਨੂੰ ਲਾਗੂ ਕਰਨ ਲਈ ਮੈਗਾ ਡਰਾਈਵ ਮੁਹਿੰਮ ਤਹਿਤ ਖੋਲੇ ਲੀਗਲ ਏਡ ਕਲੀਨਕ ਪਿੰਡ ਗਰਲੋ ਬੇਟ ਦਾ ਦੌਰਾ ਕੀਤਾ ਗਿਆ ਅਤੇ ਹੋ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਿਜੇ ਰਾਣਾ, ਕੁਲਵੰਤ ਧੀਰ, ਜੋਗਾ ਸਿੰਘ ਅਤੇ ਜਸਵਿੰਦਰ ਰਾਣੀ ਵੀ ਮੌਜੂਦ ਸਨ। ਪਿੰਡ ਵਾਸੀਆਂ ਨੂੰ ‘ਨਾਲਸਾ’ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਹਨਾਂ ਵੱਲੋ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਅਤੇ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਾਲਸਾ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣਾ ਹੈ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਜਾਂ ਹੈਲਪਲਾਈਨ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਦੋਆਬਾ ਆਰੀਆ ਸਕੂਲ ਦੀਆਂ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅੱਜ
Ad Position 24