22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖੇਡਾਂ ਵਤਨ ਪੰਜਾਬ ਦੀਆਂ ’ਚ ਦੋਆਬਾ ਆਰੀਆ ਸਕੂਲ ਦੀਆਂ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤਿਆ

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਖੇਡਾਂ ਦੇ ਖੇਤਰ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਮਾਣ ਵਾਲੀ ਗੱਲ ਹੈ ਕਿ ਬੈਡਮਿੰਟਨ ਦੀਆਂ ਹੋਣਹਾਰ ਖਿਡਾਰਨਾਂ ਨੇ ਬਰਨਾਲਾ ਵਿਖੇ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ’ਤੇ ਜਦੋਂ ਸਕੂਲ ਦੀਆਂ ਬੈਡਮਿੰਟਨ ਖਿਡਾਰਨਾਂ ਆਪਣੇ ਗਲਾਂ ਵਿੱਚ ਕਾਂਸੀ ਦੇ ਤਗਮੇ ਪਾ ਕੇ ਪ੍ਰਿੰਸੀਪਲ ਦਫ਼ਤਰ ਪਹੁੰਚੀਆਂ ਤਾਂ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਰੌਣਕ ਦੇਖ ਕੇ ਪ੍ਰਿੰਸੀਪਲ ਰਾਜਿੰਦਰ ਸਿੰਘ ਗਿੱਲ ਹੈਰਾਨ ਵੀ ਹੋਏ ਅਤੇ ਬੇਹੱਦ ਖੁਸ਼ ਵੀ।

Ad Position 21
No active advertisement
ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਖੇਡਾਂ ਦੇ ਖੇਤਰ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਮਾਣ ਵਾਲੀ ਗੱਲ ਹੈ ਕਿ ਬੈਡਮਿੰਟਨ ਦੀਆਂ ਹੋਣਹਾਰ ਖਿਡਾਰਨਾਂ ਨੇ ਬਰਨਾਲਾ ਵਿਖੇ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ’ਤੇ ਜਦੋਂ ਸਕੂਲ ਦੀਆਂ ਬੈਡਮਿੰਟਨ ਖਿਡਾਰਨਾਂ ਆਪਣੇ ਗਲਾਂ ਵਿੱਚ ਕਾਂਸੀ ਦੇ ਤਗਮੇ ਪਾ ਕੇ ਪ੍ਰਿੰਸੀਪਲ ਦਫ਼ਤਰ ਪਹੁੰਚੀਆਂ ਤਾਂ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਰੌਣਕ ਦੇਖ ਕੇ ਪ੍ਰਿੰਸੀਪਲ ਰਾਜਿੰਦਰ ਸਿੰਘ ਗਿੱਲ ਹੈਰਾਨ ਵੀ ਹੋਏ ਅਤੇ ਬੇਹੱਦ ਖੁਸ਼ ਵੀ। ਖਿਡਾਰਨਾਂ ਨੇ ਦੱਸਿਆ ਕਿ ਕੁਆਰਟਰ ਫਾਈਨਲ ਮੁਕਾਬਲੇ ਵਿੱਚ ਉਨ੍ਹਾਂ ਨੇ ਪਠਾਨਕੋਟ ਦੀ ਟੀਮ ਨੂੰ ਹਰਾਇਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਲਈ ਕਾਂਸੀ ਦਾ ਤਗਮਾ ਹਾਸਲ ਕੀਤਾ। ਪ੍ਰਿੰਸੀਪਲ ਰਾਜਿੰਦਰ ਸਿੰਘ ਗਿੱਲ ਨੇ ਟੀਮ ਕਪਤਾਨ ਮਨੀਸ਼ਾ ਜਾਂਗੜਾ, ਉਪ ਕਪਤਾਨ ਕੰਚਨ ਰਾਜਪੂਤ, ਅਨੂ ਰਾਜਪੂਤ ਅਤੇ ਦਿਲਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਪ੍ਰਿੰਸੀਪਲ ਗਿੱਲ ਨੇ ਦੱਸਿਆ ਕਿ ਮਨੀਸ਼ਾ ਜਾਂਗੜਾ ਪਹਿਲਾਂ ਵੀ ਰਾਸ਼ਟਰੀ ਪੱਧਰ ’ਤੇ ਆਪਣੀ ਖੇਡ ਦਾ ਜੌਹਰ ਦਿਖਾ ਚੁੱਕੀ ਹੈ। ਇਸ ਮੌਕੇ ਪੰਜਾਬ ਦੇ ਪ੍ਰਸਿੱਧ ਬੈਡਮਿੰਟਨ ਖਿਡਾਰੀ ਅਤੇ ਪੰਜਾਬ ਚੈਂਪੀਅਨ ਜੀਆ ਲਾਲ ਸ਼ਰਮਾ ਨੇ ਪ੍ਰਿੰਸੀਪਲ ਰਾਜਿੰਦਰ ਸਿੰਘ ਗਿੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਬੈਡਮਿੰਟਨ ਖੇਡ ਦੀ ਪਛਾਣ ਬਣਾਉਣ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਗਿੱਲ ਸਾਹਿਬ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਮੌਕੇ ਅਕਸ਼ੇ ਤੇਜਪਾਲ, ਵਾਈਸ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ, ਲੈਕਚਰਾਰ ਸ੍ਰੀਮਤੀ ਸੁਜਨਾ, ਸਪੋਰਟਸ ਇੰਚਾਰਜ ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀਮਤੀ ਪਰਵੇਸ਼ ਰਾਣੀ, ਸ੍ਰੀਮਤੀ ਰਜਨੀ ਨਈਅਰ, ਬੈਡਮਿੰਟਨ ਖਿਡਾਰਨ ਪਲਕ, ਜਸਪਾਲ ਸਿੰਘ ਅਤੇ ਹੋਰ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ’ਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ-ਅੰਗਦ ਸਿੰਘ ਅਗਲੀ ਖ਼ਬਰ ਸਿਵਲ ਜੱਜ ਵਲੋਂ ਗਰਲੋ ਬੇਟ ਵਿਖੇ ਖੋਲ੍ਹੇ ਲੀਗਲ ਏਡ ਕਲੀਨਕ ਦਾ ਕੀਤਾ ਦੌਰਾ
Ad Position 24