ਸ਼ਿਵ ਚੰਦ ਪਬਲਿਕ ਸਕੂਲ ’ਚ ਲੰਡਨ ਦੇ ਡਿਪਟੀ ਮੇਅਰ ਦੀ ਵਰਕਸ਼ਾਪ
ਸਾਹਲੋਂ, 21 ਨਵੰਬਰ (ਜਰਨੈਲ ਸਿੰਘ ਨਿੱਘ੍ਹਾ) - ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਲੰਡਨ ਬਰੋ ਆਫ ਬੈਕਸਲੇ ਦੇ ਡਿਪਟੀ ਮੇਅਰ ਅਤੇ ਬੈਕਸਲੇ ਹੀਥ ਵਾਰਡ ਦੇ ਕੌਂਸਲਰ ਰਘਬੀਰ ਸੰਧੂ (ਰੈਗਜ਼ ਸੰਧੂ) ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਇੱਕ ਪ੍ਰੇਰਨਾਦਾਇਕ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
ਸਾਹਲੋਂ, 21 ਨਵੰਬਰ (ਜਰਨੈਲ ਸਿੰਘ ਨਿੱਘ੍ਹਾ) - ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਲੰਡਨ ਬਰੋ ਆਫ ਬੈਕਸਲੇ ਦੇ ਡਿਪਟੀ ਮੇਅਰ ਅਤੇ ਬੈਕਸਲੇ ਹੀਥ ਵਾਰਡ ਦੇ ਕੌਂਸਲਰ ਰਘਬੀਰ ਸੰਧੂ (ਰੈਗਜ਼ ਸੰਧੂ) ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਇੱਕ ਪ੍ਰੇਰਨਾਦਾਇਕ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਵਾਈ ਕਰਨ ਦੀ ਯੋਗਤਾ, ਉੱਚੇ ਟੀਚੇ ਨਿਰਧਾਰਤ ਕਰਨ, ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਅਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ ਬਾਰੇ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਆਪਣੇ ਭਰਾ ਅਵਤਾਰ ਸਿੰਘ ਸੰਧੂ ਅਤੇ ਸਵਰਗਵਾਸੀ ਪਿਤਾ ਸ. ਦਰਸ਼ਨ ਸਿੰਘ ਸੰਧੂ ਵੱਲੋਂ ਸਮਾਜ ਸੇਵਾ ਅਤੇ ਸਮਰਪਣ ਦੀਆਂ ਪਾਈਆਂ ਪੈੜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚੰਗੇ ਕਾਰਜ ਅਤੇ ਉੱਚੇ ਆਦਰਸ਼ ਹੀ ਮਨੁੱਖ ਦੀ ਅਸਲ ਵਿਰਾਸਤ ਹੁੰਦੇ ਹਨ। ਇਸ ਮੌਕੇ ਪ੍ਰਿੰਸੀਪਲ ਸੰਦੀਪ ਚਾਵਲਾ, ਵਾਈਸ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਵਲੋਂ ਸਮਾਜ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਸ਼ਲਾਘਾਯੋਗ ਯੋਗਦਾਨ ਦੀ ਸਰਾਹਨਾ ਵੀ ਕੀਤੀ ਗਈ।