21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਿੱਖ ਕੌਮ ਦੀ ‘ਮਿੰਨੀ ਪਾਰਲੀਮੈਂਟ’ ਵਿਚ ਮੁੜ ਮਿਲੀ ਅਹਿਮ ਜ਼ਿੰਮੇਵਾਰੀ

ਜਾਡਲਾ, 21 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸਿੱਖ ਕੌਮ ਦੀ ‘ਮਿੰਨੀ ਪਾਰਲੀਮੈਂਟ’ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਮੁੜ ਜੂਨੀਅਰ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਬੱਬਰ ਕਰਮ ਸਿੰਘ ਟਰੱਸਟ ਦੌਲਤਪੁਰ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ ਹੈ। ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ ਅਤੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ ਨੇ ਇਸ ਨਿਯੁਕਤੀ ਨੂੰ ਨਵਾਂਸ਼ਹਿਰ ਜ਼ਿਲ੍ਹੇ ਅਤੇ ਬਲਾਚੌਰ ਹਲਕੇ ਲਈ ਮਾਣਮੱਤੀ ਪ੍ਰਾਪਤੀ ਕਰਾਰ ਦਿੱਤਾ।

Ad Position 21
No active advertisement
ਅਜੀਤ ਡੈਸਕ 22-11-2026
ਜਾਡਲਾ, 21 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸਿੱਖ ਕੌਮ ਦੀ ‘ਮਿੰਨੀ ਪਾਰਲੀਮੈਂਟ’ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਮੁੜ ਜੂਨੀਅਰ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਬੱਬਰ ਕਰਮ ਸਿੰਘ ਟਰੱਸਟ ਦੌਲਤਪੁਰ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ ਹੈ। ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ ਅਤੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ ਨੇ ਇਸ ਨਿਯੁਕਤੀ ਨੂੰ ਨਵਾਂਸ਼ਹਿਰ ਜ਼ਿਲ੍ਹੇ ਅਤੇ ਬਲਾਚੌਰ ਹਲਕੇ ਲਈ ਮਾਣਮੱਤੀ ਪ੍ਰਾਪਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦਾ ਮੁੜ ਇਸ ਵਕਾਰੀ ਅਹੁਦੇ ’ਤੇ ਬਿਰਾਜਮਾਨ ਹੋਣਾ ਉਨ੍ਹਾਂ ਦੀ ਪੰਥ ਸੇਵਾ, ਤਜ਼ਰਬੇ, ਸਿੱਖ ਸੰਸਥਾਵਾਂ ਪ੍ਰਤੀ ਸਮਰਪਣ ਅਤੇ ਲੋਕਾਂ ਵਿੱਚ ਬਣੇ ਵਿਸ਼ਵਾਸ ਦਾ ਪ੍ਰਤੀਕ ਹੈ। ਇਹ ਪ੍ਰਾਪਤੀ ਸਿਰਫ਼ ਇਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਇਲਾਕੇ ਲਈ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਖਾਲਸਾ ਬਲਾਚੌਰ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਨਿਰਵਿਰੋਧ ਚੁਣੇ ਗਏ ਸਨ। ਉਨ੍ਹਾਂ ਦੀਆਂ ਪੰਥਕ ਅਤੇ ਸਮਾਜਿਕ ਸਰਗਰਮੀਆਂ ਨੂੰ ਦੇਖਦਿਆਂ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਤੋਂ ਹੋਰ ਵੱਡੀਆਂ ਉਮੀਦਾਂ ਹਨ। ਇਸ ਮੌਕੇ ਹਾਜ਼ਰ ਅਕਾਦਮਿਕ ਡਾਇਰੈਕਟਰ ਕ੍ਰਿਪਾਲ ਸਿੰਘ ਖਾਬੜਾ, ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਾਜ ਰਾਣੀ, ਵਾਈ ਪ੍ਰਿੰਸੀਪਲ ਰਵਨਪ੍ਰੀਤ ਕੌਰ, ਸੁਖਬੀਰ ਸਿੰਘ, ਗੁਰਮੁੱਖ ਸਿੰਘ ਅਤੇ ਕਸ਼ਮੀਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੱੁਭਕਾਮਨਾਵਾਂ ਦਿੰਦਿਆਂ ਪੰਥਕ ਅਤੇ ਸਮਾਜਿਕ ਸੇਵਾਵਾਂ ਵਿੱਚ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾ ਆਦੋਆਣਾ ਵਿਖੇ ਸਤਿਗੁਰ ਗੰਗਾ ਨੰਦ ਭੂਰੀ ਵਾਲਿਆਂ ਦੇ ਬਣਾਏ ਜਾ ਰਹੇ ਛੱਤਰੀ ਸਾਹਿਬ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਸ਼ਿਵ ਚੰਦ ਪਬਲਿਕ ਸਕੂਲ ’ਚ ਲੰਡਨ ਦੇ ਡਿਪਟੀ ਮੇਅਰ ਦੀ ਵਰਕਸ਼ਾਪ
Ad Position 24