ਚੌਧਰੀ ਕਰਨਵੀਰ ਕਟਾਰੀਆ ਵੱਲੋਂ ਮਜਾਰਾ ਵਿਖੇ ਖੇਡ ਕਿੱਟਾਂ ਭੇਟ
ਬਲਾਚੌਰ, 21 ਨਵੰਬਰ (ਨਰੇਸ਼ ਧੌਲ) - ਆਪ ਯੂਥ ਆਗੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਚੌਧਰੀ ਕਰਨਵੀਰ ਕਟਾਰੀਆ ਵੱਲੋਂ ਪਿੰਡ ਮਜਾਰਾ ਮੌਜੋਵਾਲ ਵਿਖੇ ਸਰਪੰਚ ਦਿਲਵਰ ਸਿੰਘ ਖਟਕੜ ਅਤੇ ਪਤਵੰਤਿਆਂ ਦੀ ਹਾਜਰੀ ਵਿੱਚ ਨੌਜਵਾਨਾਂ ਨੂੰ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਭੇਜੀਆਂ ਗਈਆਂ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਪਿੰਡ-ਪਿੰਡ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਉੱਥੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਬਲਾਚੌਰ, 21 ਨਵੰਬਰ (ਨਰੇਸ਼ ਧੌਲ) - ਆਪ ਯੂਥ ਆਗੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਚੌਧਰੀ ਕਰਨਵੀਰ ਕਟਾਰੀਆ ਵੱਲੋਂ ਪਿੰਡ ਮਜਾਰਾ ਮੌਜੋਵਾਲ ਵਿਖੇ ਸਰਪੰਚ ਦਿਲਵਰ ਸਿੰਘ ਖਟਕੜ ਅਤੇ ਪਤਵੰਤਿਆਂ ਦੀ ਹਾਜਰੀ ਵਿੱਚ ਨੌਜਵਾਨਾਂ ਨੂੰ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਭੇਜੀਆਂ ਗਈਆਂ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਪਿੰਡ-ਪਿੰਡ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਉੱਥੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਹੈ ਜਿਸ ਲਈ ਆਏ ਦਿਨ ਪੰਜਾਬ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸਰਪੰਚ ਦਿਲਵਰ ਸਿੰਘ ਖਟਕੜ, ਸਮੂਹ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਜਿੱਥੇ ਚੌਧਰੀ ਕਰਨਵੀਰ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਦਿਲਵਰ ਸਿੰਘ ਖਟਕੜ ਸਰਪੰਚ, ਅਜਮੇਰ ਸਿੰਘ, ਹੈਪੀ, ਰਾਣਾ, ਜੋਰਾ ਗਿੱਲ ਪੰਚ, ਜਸਪ੍ਰੀਤ ਕੌਰ, ਮਨਦੀਪ ਕੌਰ, ਬਿੰਦਰ, ਨਵਤੇਜ ਸਿੰਘ, ਜੋਬਨ ਸਿੰਘ ਅਤੇ ਹੋਰ ਬਹੁ ਗਿਣਤੀ ਪਿੰਡ ਵਾਸੀ ਹਾਜ਼ਰ ਸਨ।