ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ, ਨਵਾਂਸ਼ਹਿਰ ’ਚ ਬਾਲ ਦਿਵਸ ਮਨਾਇਆ
ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ, ਨਵਾਂਸ਼ਹਿਰ ਵਿੱਚ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਅਤੇ ਪ੍ਰਧਾਨ ਇੰਦਰਜੀਤ ਸਿੰਘ ਬਾਹੜਾ ਅਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਰਜਨੀਸ਼ ਕੁਮਾਰੀ ਦੀ ਦੇਖ-ਰੇਖ ਵਿੱਚ ਇਹ ਸਮਾਗਮ ਕਰਵਾਇਆ ਗਿਆ।
ਵ
ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਵਿੱਚ ਮਨਾਏ ਬਾਲ ਦਿਵਸ ਮੌਕੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ। ਤਸਵੀਰ : ਹਰਮਿੰਦਰ ਸਿੰਘ ਪਿੰਟੂ
22-11-2026
ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ, ਨਵਾਂਸ਼ਹਿਰ ਵਿੱਚ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਅਤੇ ਪ੍ਰਧਾਨ ਇੰਦਰਜੀਤ ਸਿੰਘ ਬਾਹੜਾ ਅਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਰਜਨੀਸ਼ ਕੁਮਾਰੀ ਦੀ ਦੇਖ-ਰੇਖ ਵਿੱਚ ਇਹ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਸ ਅਵਸਰ ’ਤੇ ਕਵਿਤਾਵਾਂ, ਭੰਗੜਾ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਬਾਰੇ ਭਾਸ਼ਣ ਪੇਸ਼ ਕੀਤੇ। ਵਿਦਿਆਰਥੀਆਂ ਵਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ (ਚਾਚਾ ਨਹਿਰੂ) ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਵੀ ਕੀਤਾ ਗਿਆ। ਸਕੂਲ ਵਿੱਚ ਇਸ ਮੌਕੇ ਬੱਚਿਆਂ ਨੂੰ ਮਿਠਾਈਆਂ ਅਤੇ ਉਪਹਾਰ ਵੀ ਵੰਡੇ ਗਏ। ਇਸ ਮੌਕੇ ਤਰਲੋਚਨ ਸਿੰਘ ਵਿਰਦੀ ਡਿਪਟੀ ਗਵਰਨਰ ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਅਤੇ ਰੀਜਨ ਚੇਅਰਮੈਨ ਕੁਲਦੀਪ ਭੂਸ਼ਨ ਅਤੇ ਸੰਜੀਵ ਕੈਂਥ ਅਤੇ ਸਾਨਜੀਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਸੰਜੀਵ ਕੁਮਾਰ ਸੂਰੀ, ਸੁਰਿੰਦਰ ਸਿੰਘ ਭੋਗਲ, ਡਾ. ਗੁਰਮੀਤ ਸਿੰਘ, ਭੁਪਿੰਦਰ ਸਿੰਘ, ਪਰਮਿੰਦਰ ਸਿੰਘ, ਸਰਵਣ ਸਿੰਘ, ਡਾ. ਕੁਲਵਿੰਦਰ ਸਿੰਘ, ਜਸਵਿੰਦਰ ਕੁਮਾਰ, ਮਨਜਿੰਦਰ ਸਿੰਘ, ਜੋਗਿੰਦਰ ਬੱਗਾ ਅਤੇ ਵਾਸਦੇਵ ਪ੍ਰਦੇਸੀ ਅਤੇ ਹੋਰ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਸਟਾਫ ਵਿੱਚੋਂ ਮੈਡਮ ਸ਼ਾਂਤਾ ਸ਼ਰਮਾ, ਹਰਬੰਸ ਕੌਰ, ਹੀਨਾ ਰਾਣੀ, ਮਾਇਆ ਦੇਵੀ, ਸੰਦੀਪ ਰਾਣੀ, ਰਾਜਪ੍ਰੀਤ ਕੌਰ, ਮਿਸ ਰਮਨਦੀਪ, ਪੂਜਾ, ਮੀਨੂ, ਰੇਨੂ ਰਾਣੀ, ਰਾਜੇਸ਼ ਕੁਮਾਰ, ਦੀਪਕ ਕੁਮਾਰ, ਅਤੁਲ ਗੌਤਮ, ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।