ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ 47ਵਾਂ ਸਾਲਾਨਾ ਖੇਡ ਦਿਵਸ ਮਨਾਇਆ
ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪ੍ਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ 47ਵਾਂ ਸਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਦਾ ਅਨੰਦ ਮਾਣਿਆ।
ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪ੍ਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ 47ਵਾਂ ਸਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਦਾ ਅਨੰਦ ਮਾਣਿਆ। ਬੱਚਿਆਂ ਅਤੇ ਅਧਿਆਪਕਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਅਤੇ ਐਮ.ਡੀ. ਕੈਂਡੀ ਸੁਖਰਾਜ ਸਿੰਘ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਪ੍ਰੇਰਣਾਦਾਇਕ ਸੰਦੇਸ਼ ਦਿੱਤਾ। ਖੇਡਾਂ ਨਾਲ ਹੀ ਬਣਦਾ ਹੈ ਤੰਦਰੁਸਤ ਸਰੀਰ ਅਤੇ ਮਜ਼ਬੂਤ ਮਨ।