ਦਿਵਿਆਂਗਜਨਾਂ ਲਈ 25 ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕੈਂਪ
ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ 25 ਨਵੰਬਰ ਦਿਨ ਬੁੱਧਵਾਰ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਿਵਿਆਂਗਜਨਾਂ ਨੂੰ ਯੂ. ਡੀ.
ਜ਼
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ।
22-11-2026
ਨਵਾਂਸ਼ਹਿਰ, 21 ਨਵੰਬਰ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ 25 ਨਵੰਬਰ ਦਿਨ ਬੁੱਧਵਾਰ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਿਵਿਆਂਗਜਨਾਂ ਨੂੰ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨਰੇਸ਼ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜਿਨ੍ਹਾਂ ਦਿਵਿਆਂਗ ਵਿਅਕਤੀਆਂ ਦੀ ਅਜੇ ਤੱਕ ਦਿਵਿਆਂਗਤਾ ਸਬੰਧੀ ਮੈਡੀਕਲ ਅਸੈਸਮੈਂਟ ਨਹੀਂ ਹੋ ਸਕੀ ਅਤੇ ਨਾ ਹੀ ਯੂ.ਡੀ.ਆਈ.ਡੀ. ਕਾਰਡ ਲਈ ਅਪਲਾਈ ਕੀਤਾ ਗਿਆ ਹੈ, ਉਨ੍ਹਾਂ ਦੀ ਮੌਕੇ ’ਤੇ ਹੀ ਡਾਕਟਰਾਂ ਵੱਲੋਂ ਮੈਡੀਕਲ ਅਸੈਸਮੈਂਟ ਕੀਤੀ ਜਾਵੇਗੀ ਅਤੇ ਕਾਰਡ ਬਣਵਾਉਣ ਲਈ ਅਰਜ਼ੀ ਵੀ ਅਪਲਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਿਵਿਆਂਗਜਨਾਂ ਨੂੰ ਪਹਿਲਾਂ ਹੀ ਦਿਵਿਆਂਗਤਾ ਸਬੰਧੀ ਸਰਟੀਫਿਕੇਟ ਜਾਰੀ ਹੋ ਚੁੱਕਾ ਹੈ ਪਰ ਯੂ.ਡੀ.ਆਈ.ਡੀ. ਕਾਰਡ ਲਈ ਅਪਲਾਈ ਕਰਨਾ ਬਾਕੀ ਹੈ, ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਵੀ ਕੈਂਪ ਦੌਰਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 50 ਫ਼ੀਸਦੀ ਤੋਂ ਵੱਧ ਦਿਵਿਆਂਗਤਾ ਵਾਲੇ ਯੋਗ ਵਿਅਕਤੀਆਂ, ਜਿਨ੍ਹਾਂ ਦੀ ਪੈਨਸ਼ਨ ਬਣਦੀ ਹੈ, ਦੀ ਪੈਨਸ਼ਨ ਸਬੰਧੀ ਅਰਜ਼ੀ ਵੀ ਆਨਲਾਈਨ ਕਰਵਾਈ ਜਾਵੇਗੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਕੈਂਪ ਵਿੱਚ ਪਹੁੰਚਣ ਸਮੇਂ ਆਪਣੇ ਨਾਲ ਆਧਾਰ ਕਾਰਡ, ਵੋਟਰ ਆਈ.ਡੀ. ਕਾਰਡ ਅਤੇ ਜੇਕਰ ਪਹਿਲਾਂ ਦਿਵਿਆਂਗਤਾ ਸਬੰਧੀ ਕੋਈ ਸਰਟੀਫਿਕੇਟ ਜਾਰੀ ਹੋਇਆ ਹੈ ਤਾਂ ਉਹ ਵੀ ਜ਼ਰੂਰ ਲੈ ਕੇ ਆਉਣ, ਤਾਂ ਜੋ ਸਬੰਧਤ ਸੇਵਾਵਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।