21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਜਥੇ.ਗੁਰਬਖਸ਼ ਸਿੰਘ ਖ਼ਲਸਾ ਦਾ ਸਨਮਾਨ

ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਅਤੇ ਜਥੇ: ਗੁਰਬਖਸ਼ ਸਿੰਘ ਖਾਲਸਾ ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 22-11-2026
ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਅਤੇ ਜਥੇ: ਗੁਰਬਖਸ਼ ਸਿੰਘ ਖਾਲਸਾ ਦੇ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ। ਚੋਣ ਉਪਰੰਤ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਘਰ ਪਹੁੰਚਣ ’ਤੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਅਤੇ ਸਟਾਫ ਮੈਂਬਰਾਂ ਨੇ ਉਹਨਾਂ ਦੇ ਸਿਰੋਪਾਓ ਪਾਉਂਦਿਆਂ ਕੇ ਅਤੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉਹਨਾਂ ’ਤੇ ਇੱਕ ਵਾਰ ਫਿਰ ਭਰੋਸਾ ਕਰਕੇ ਵੱਡੀ ਜਿੰਮੇਵਾਰੀ ਦਿੱਤੀ ਹੈ। ਜਿਸ ਨੂੰ ਉਹ ਪ੍ਰਮਾਤਮਾ ਦੇ ਭੈਅ ਵਿੱਚ ਰਹਿ ਕੇ ਤਨ ਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਐਡਵੋਕੇਟ ਧਾਮੀ ਅਤੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੁਆਰਾ ਨਿਭਾਈਆਂ ਗਈਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿੱਦਿਆ ਦੇ ਖੇਤਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਥਾਹ ਤਰੱਕੀ ਕੀਤੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਇਨ੍ਹਾਂ ਦੀ ਰਹਿਨੁਮਾਈ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਹੋਰ ਬੁਲੰਦੀ ਹਾਸਲ ਕਰਨਗੀਆਂ। ਇਸ ਮੌਕੇ ਬੀਬੀ ਮਹਿੰਦਰਪਾਲ ਕੌਰ ਖਾਲਸਾ, ਸ. ਪਰਮ ਸਿੰਘ ਖਾਲਸਾ, ਪ੍ਰੋ. ਅਮਨਜੀਤ ਸਿੰਘ, ਪ੍ਰੋ. ਗੁਰਸ਼ਾਨ ਸਿੰਘ, ਪ੍ਰੋ. ਕਮਲਜੀਤ ਕੌਰ, ਸ. ਅਮਨਦੀਪ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੂਨਟੈਰਾ ਕੈਫੇ ਬੰਗਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕੱਢੀ ਪ੍ਰਭਾਤ ਫੇਰੀ ਦਾ ਸ਼ਰਧਾਪੂਰਵਕ ਕੀਤਾ ਸਵਾਗਤ ਅਗਲੀ ਖ਼ਬਰ ਪਿੰਡ ਮਜਾਰਾ ਮੌਜੋਵਾਲ ਵਿਖੇ ਜਨ ਗਣਨਾ ਦੀ ਸ਼ੁਰੂਆਤ
Ad Position 24