21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਂਗਰਸ ਨੇ ਸਦਾ ਲੋਕਾਂ ਦੇ ਭਲੇ ਦੀ ਗੱਲ ਕੀਤੀ - ਡਾ. ਬਖਸ਼ੀਸ਼ ਸਿੰਘ

ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਕਾਂਗਰਸ ਪਾਰਟੀ ਨੇ ਸਦਾ ਹੀ ਲੋਕਾਂ ਦੇ ਭਲੇ ਦੀ ਗੱਲ ਕੀਤੀ ਹੈ ਜਦ ਕਿ ਦੂਜੀਆਂ ਸਿਆਸੀ ਧਿਰਾਂ ਸਿਰਫ਼ ਨਿੱਜਵਾਦ ਅਤੇ ਸ਼ੌਹਰਤਾਂ-ਦੌਲਤਾਂ ਦੇ ਮੋਹ ’ਚ ਭਿੱਜੀਆਂ ਫਿਰਦੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸ.

Ad Position 21
No active advertisement
ਅਜੀਤ ਡੈਸਕ 22-11-2026
ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਕਾਂਗਰਸ ਪਾਰਟੀ ਨੇ ਸਦਾ ਹੀ ਲੋਕਾਂ ਦੇ ਭਲੇ ਦੀ ਗੱਲ ਕੀਤੀ ਹੈ ਜਦ ਕਿ ਦੂਜੀਆਂ ਸਿਆਸੀ ਧਿਰਾਂ ਸਿਰਫ਼ ਨਿੱਜਵਾਦ ਅਤੇ ਸ਼ੌਹਰਤਾਂ-ਦੌਲਤਾਂ ਦੇ ਮੋਹ ’ਚ ਭਿੱਜੀਆਂ ਫਿਰਦੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸ. ਸੀ ਵਿਭਾਗ ਦੇ ਸੂਬਾਈ ਨੁਮਾਇੰਦੇ ਡਾ. ਬਖਸ਼ੀਸ਼ ਸਿੰਘ ਨੇ ਇੱਥੇ ਕੀਤਾ। ਉਹਨਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਰਾਜ ਸਤਾ ਦੀ ਕਮਾਂਡ ਕਾਂਗਰਸ ਦੇ ਹੱਥ ਦੇਣ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਜਿਸ ਤਰ੍ਹਾਂ ਦੀ ਉਸਾਰੂ ਅਗਵਾਈ ਵਾਲੀ ਲੀਡਰਸ਼ਿਪ ਮਿਲੀ ਹੈ ਅਤੇ ਜਿਸ ਤਰ੍ਹਾਂ ਦਾ ਪੰਜਾਬ ਅੰਦਰ ਕਾਂਗਰਸ ਦੇ ਹੱਕ ਵਿੱਚ ਮਾਹੌਲ ਬਣ ਚੁੱਕਾ ਹੈ ਉਸ ਤੋਂ ਇਸ ਵਾਰ ਕਾਂਗਰਸ ਦੀ ਸਰਕਾਰ ਬਣਨ ਦਾ ਮਾਹੌਲ ਸਿਰਜ ਹੋ ਚੁੱਕਾ ਹੈ। ਡਾ. ਬਖਸ਼ੀਸ਼ ਸਿੰਘ ਨੇ ਕਿਹਾ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਪ੍ਰਗਟ ਸਿੰਘ ਦਾ ਮੈਰਿਟ ਦੇ ਆਧਾਰ ’ਤੇ ਉਮੀਦਵਾਰ ਉਤਾਰਨ ਦਾ ਬਿਆਨ ਪਾਰਟੀ ਦੇ ਟਕਸਾਲੀ ਵਰਕਰਾਂ ਅੰਦਰ ਖ਼ੁਸ਼ੀ ਲੈ ਕੇ ਆਇਆ ਹੈ। ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਨੇ ਬੰਗਾ ਅੰਦਰ ਕਾਂਗਰਸ ਉਮੀਦਵਾਰਾਂ ਦੀ ਭਰਮਾਰ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪਹਿਲੀ ਗੱਲ ਤਾਂ ਜਿਹਨਾਂ ਦਾ ਹਲਕੇ ਨਾਲ ਕੋਈ ਵਾਸਤਾ ਨਹੀਂ ਉਹਨਾਂ ਨੂੰ ਉਂੲ ਹੀ ਗੂਸਪੈਠ ਨਹੀਂ ਕਰਨੀ ਚਾਹੀਦੀ ਦੂਜਾ ਜਦੋਂ ਪਾਰਟੀ ਹਾਈਕਮਾਂਡ ਮੈਰਿਟ ਦੇ ਆਧਾਰ ’ਤੇ ਟਿਕਟ ਦਾ ਫ਼ੈਸਲਾ ਲਵੇਗੀ ਤਾਂ ਇਹ ਭਰਮਾਰ ਆਪ ਹੀ ਹਾਸ਼ੀਏ ’ਤੇ ਚਲੇ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁ. ਸ੍ਰੀ ਚਰਨ ਕੰਵਲ ਜੀਂਦੋਵਾਲ -ਬੰਗਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 27 ਨੂੰ ਅਗਲੀ ਖ਼ਬਰ ਸੰਧਵਾਂ ਵਿਖੇ ਸਵ: ਮਾਤਾ ਕਰਮੀ ਤੇ ਬਾਬਾ ਕਰਤਾਰ ਚੰਦ ਦੀ ਯਾਦ ’ਚ ਵਧੀਆ ਯਾਦਗਾਰੀ ਹਾਲ ਬਣਾਵਾਂਗੇ-ਹੀਰਾ
Ad Position 24