21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁ. ਸ੍ਰੀ ਚਰਨ ਕੰਵਲ ਜੀਂਦੋਵਾਲ -ਬੰਗਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 27 ਨੂੰ

ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਂਟ ਕੀਰਤਨ ਸੁਸਾਇਟੀ ਯੂ. ਕੇ ਅਤੇ ਹਰਿਜਸ ਰਿਕਾਰਡਸ ਵੱਲੋਂ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਗੁ: ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ - ਬੰਗਾ ਜ਼ਿਲ੍ਹਾ ਨਵਾਂਸ਼ਹਿਰ ਵਿਖੇ 27 ਨਵੰਬਰ ਦਿਨ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਂਟ ਕੀਰਤਨ ਸੁਸਾਇਟੀ ਯੂ.ਕੇ ਅਤੇ ਹਰਿਜਸ ਰਿਕਾਰਡਸ ਵੱਲੋਂ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਗੁ: ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ - ਬੰਗਾ ਜ਼ਿਲ੍ਹਾ ਨਵਾਂਸ਼ਹਿਰ ਵਿਖੇ 27 ਨਵੰਬਰ ਦਿਨ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਜਖ਼ਮੀ ਜਲੰਧਰ ਵਾਲੇ, ਭਾਈ ਲਖਵਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਕਰਨੈਲ ਸਿੰਘ ਹਜੂਰੀ ਰਾਗੀ ਜਥੇ ਸ਼੍ਰੀ ਦਰਬਾਰ ਸਾਹਿਬ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਢਾਡੀ ਜਥਾ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਹਰਦੀਪ ਸਿੰਘ ਸੰਗਤਾਂ ਨੂੰ ਕੀਰਤਨ, ਕਥਾ ਅਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਇਸ ਮੌਕੇ ਬਾਬਾ ਜੋਗਿੰਦਰ ਸਿੰਘ ਜੀ ਅਟਾਰੀ ਵਾਲੇ, ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਮੈਂਬਰ ਐਸ.ਜੀ.ਪੀ.ਸੀ., ਭਾਈ ਜੋਗਾ ਸਿੰਘ ਪ੍ਰਧਾਨ ਰਾਗੀ ਸਭਾ, ਭਾਈ ਸੁਖਦੇਵ ਸਿੰਘ ਬੰਗਾ, ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਕੁਲਜਿੰਦਰਜੀਤ ਸਿੰਘ ਸੋਢੀ ਪ੍ਰਧਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਪਰਮਜੀਤ ਸਿੰਘ ਖਾਲਸਾ ਝਿੱਕਾ, ਜਥੇ: ਤਰਲੋਕ ਸਿੰਘ ਫਲੋਰਾ ਕਲਗੀਧਰ ਸੇਵਕ ਜਥਾ ਬੰਗਾ, ਗਿ: ਸੁਖਵਿੰਦਰ ਸਿੰਘ ਗੋਬਿੰਦਪੁਰੀ, ਅਵਤਾਰ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਜੀਤ ਸਿੰਘ, ਭਾਈ ਅਸ਼ੋਕ ਸਿੰਘ ਅਟਾਰੀ ਵਾਲੇ, ਭਾਈ ਗੁਰਪ੍ਰੀਤ ਸਿੰਘ ਬੰਗਾ, ਨਿਸ਼ਾਨ ਸਿੰਘ, ਲਖਬੀਰ ਸਿੰਘ ਸਾਬਕਾ ਸਰਪੰਚ ਜੀਂਦੋਵਾਲ, ਭਾਈ ਸਤਨਾਮ ਸਿੰਘ, ਗਿਆਨੀ ਪਰਮਜੀਤ ਸਿੰਘ, ਹਰਨੇਕ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਦਮਨਜੀਤ ਸਿੰਘ ਗਾਂਧੀ, ਬੀਬੀ ਤਜਿੰਦਰ ਕੌਰ ਅਤੇ ਹੋਰ ਸੰਗਤਾਂ ਨੇ ਸਮਾਗਮ ਦਾ ਪੋਸਟਰ ਜਾਰੀ ਕੀਤਾ ਅਤੇ ਸੰਗਤਾਂ ਨੂੰ ਵੱਧ ਚੜ੍ਹ ਕੇ ਸਮਾਗਮਾਂ ਵਿੱਚ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੁਕੰਦਪੁਰ ਸਰਕਾਰੀ ਸਕੂਲ ਵਿਖੇ 2 ਰੋਜ਼ਾ ਬਲਾਕ ਪੱਧਰੀ ਬਹੁ ਵਿਸ਼ਿਆਂ ਦਾ ਮੇਲਾ ਕਰਵਾਇਆ ਅਗਲੀ ਖ਼ਬਰ ਕਾਂਗਰਸ ਨੇ ਸਦਾ ਲੋਕਾਂ ਦੇ ਭਲੇ ਦੀ ਗੱਲ ਕੀਤੀ - ਡਾ. ਬਖਸ਼ੀਸ਼ ਸਿੰਘ
Ad Position 24