21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਬਛੌੜੀ ਵਿਖੇ ਮਹਾਨ ਸ਼ਹੀਦੀ ਸਮਾਗਮ 22 ਤੋਂ ਸ਼ੁਰੂ

ਬਲਾਚੌਰ, 21 ਨਵੰਬਰ (ਨਰੇਸ਼ ਧੌਲ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਹਾਨ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪਿੰਡ ਬਛੌੜੀ ਨਜ਼ਦੀਕ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਮਹਾਨ ਸ਼ਹੀਦੀ ਸਮਾਗਮ ਗੁਰਦੁਆਰਾ ਸ੍ਰੀ ਦਸ਼ਮੇਸ਼ ਬੁੰਗਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਰੋਪੜ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22 ਨਵੰਬਰ ਤੋਂ ਸ਼ਰਧਾ ਅਤੇ ਸਤਿਕਾਰ ਸਹਿਤ ਸ਼ੁਰੂ ਕਰਵਾਇਆ ਜਾ ਰਿਹਾ ਹੈ। ਸੇਵਾਦਾਰ ਭਾਈ ਦਲਜੀਤ ਸਿੰਘ ਖੁਰਦਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 22 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮ੍ਰਿਤਮਈ ਗੁਰਬਾਣੀ ਦਾ ਪ੍ਰਕਾਸ਼ ਕੀਤਾ ਜਾਵੇਗਾ ਅਤੇ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 22-11-2026
ਬਲਾਚੌਰ, 21 ਨਵੰਬਰ (ਨਰੇਸ਼ ਧੌਲ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਹਾਨ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪਿੰਡ ਬਛੌੜੀ ਨਜ਼ਦੀਕ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਮਹਾਨ ਸ਼ਹੀਦੀ ਸਮਾਗਮ ਗੁਰਦੁਆਰਾ ਸ੍ਰੀ ਦਸ਼ਮੇਸ਼ ਬੁੰਗਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਰੋਪੜ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22 ਨਵੰਬਰ ਤੋਂ ਸ਼ਰਧਾ ਅਤੇ ਸਤਿਕਾਰ ਸਹਿਤ ਸ਼ੁਰੂ ਕਰਵਾਇਆ ਜਾ ਰਿਹਾ ਹੈ। ਸੇਵਾਦਾਰ ਭਾਈ ਦਲਜੀਤ ਸਿੰਘ ਖੁਰਦਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 22 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮ੍ਰਿਤਮਈ ਗੁਰਬਾਣੀ ਦਾ ਪ੍ਰਕਾਸ਼ ਕੀਤਾ ਜਾਵੇਗਾ ਅਤੇ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤਿੰਨ ਦਿਨਾਂ ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਬਛੋੜੀ ਵਾਲੇ, ਬਾਬਾ ਨਾਰੰਗ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲੇ, ਭਾਈ ਹਰਜਿੰਦਰ ਸਿੰਘ ਮਹਿੰਦਪੁਰ, ਬਾਬਾ ਮਨਪ੍ਰੀਤ ਸਿੰਘ ਅਮਲੋਹ ਵਾਲੇ, ਕਥਾਵਾਚਕ ਗਿਆਨੀ ਹਰਜਿੰਦਰ ਸਿੰਘ ਗੰਗਾ ਨਗਰ ਵਾਲੇ, ਗਿਆਨੀ ਸਰੂਪ ਸਿੰਘ ਕਡਿਆਣਾ, ਕੀਰਤਨੀ ਜਥਾ ਸੁਖਮਨ ਪ੍ਰੀਤ ਕੌਰ ਬਛੋੜੀ ਵਾਲੇ, ਬਾਬਾ ਪਰਮਪ੍ਰੀਤ ਸਿੰਘ ਨੱਥਮਲਪੁਰ ਵਾਲੇ, ਕਵੀਸ਼ਰ ਭਾਈ ਤਰਸੇਮ ਸਿੰਘ ਮੰਡ ਆਦਿ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ, ਬਾਬਾ ਹਰਚਰਨ ਸਿੰਘ ਖਾਲਸਾ ਰਾਮਦਾਸਪੁਰ ਵਾਲੇ, ਬਾਬਾ ਹਰਜਿੰਦਰ ਸਿੰਘ ਬਰਾੜ ਬਲਾਚੌਰ ਵਾਲੇ, ਬਾਬਾ ਪ੍ਰੇਮ ਸਿੰਘ ਭੱਦੀ ਵਾਲੇ, ਬਾਬਾ ਅਮਰੀਕ ਸਿੰਘ ਮਹਿਤਪੁਰ ਵਾਲੇ, ਸਰਦਾਰ ਬਲਜਿੰਦਰ ਸਿੰਘ ਹੁਸੈਨਪੁਰੀ ਸੰਸਥਾ ਨਰੋਆ ਪੰਜਾਬ, ਸਰਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਐਸ. ਜੀ. ਪੀ. ਸੀ ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਜੋਗਾ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਨਾਮ ਲੇਵਾ ਨਿਰਮਲ ਕੁਟੀਆ ਕਰਨਾਣਾ ਨਵਾਂਸ਼ਹਿਰ ਆਦਿ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਜੋੜਿਆਂ ਦੀ ਸੇਵਾ ਸੇਵਕ ਜਥਾ ਭਾਈ ਘਨੱਈਆ ਦਲ ਜਾਡਲਾ ਨਵਾਂਸ਼ਹਿਰ ਵਾਲੇ ਅਤੇ ਸਟੇਜ ਦੀ ਸੇਵਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਆਕਲਿਆਣਾ ਵੱਲੋਂ ਕੀਤੀ ਜਾਵੇਗੀ। ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਅਤੇ ਕਕਾਰਾਂ ਦੀ ਸੇਵਾ ਮੁਫਤ ਕੀਤੀ ਜਾਵੇਗੀ। ਸੰਗਤਾਂ ਨੂੰ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਅਤੇ ਸੇਵਾਦਾਰਾਂ ਨੇ ਸਮੁੱਚੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਹਾਜ਼ਰੀਆਂ ਲਵਾਉਣ। ਜਾਣਕਾਰੀ ਦੇਣ ਮੌਕੇ ਦਲਜੀਤ ਸਿੰਘ ਬੈਂਸ ਖੁਰਦਾਂ, ਤਰਸੇਮ ਸਿੰਘ ਪੁਰੇਵਾਲ, ਗੁਰਮੁੱਖ ਸਿੰਘ ਸੋਢੀ, ਪਿਆਰਾ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ ਬੈਂਸ ਆਦਿ ਸ਼ਖਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸੈਂਟਰ ਸਾਹਦੜਾ ਰਿਹਾ ਮੋਹਰੀ ਅਗਲੀ ਖ਼ਬਰ ਡੀ.ਆਰ.ਸੀ. ਬੰਗਾ ਨੇ ਮਿਡਲ ਸਕੂਲ ਦੀ ਵਿਜ਼ਿਟ ਕੀਤੀ
Ad Position 24