ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ਲੇਖ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ
ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)- ਗੁਰੂ ਨਾਨਕ ਕਾਲਜ ਫਾਰ ਵੂਮੈਨ ਚਰਨ ਕੰਵਲ ਬੰਗਾ ਦੇ ਪੋਲੀਟਿਕਲ ਸਾਇੰਸ ਵਿਭਾਗ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਵਿਸ਼ੇ ’ਤੇ ਲੇਖ ਲਿਖਣ ਤੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਪ੍ਰਬੰਧ ਰਣਜੀਤ ਕੌਰ ਵਲੋਂ ਕੀਤਾ ਗਿਆ।
ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)- ਗੁਰੂ ਨਾਨਕ ਕਾਲਜ ਫਾਰ ਵੂਮੈਨ ਚਰਨ ਕੰਵਲ ਬੰਗਾ ਦੇ ਪੋਲੀਟਿਕਲ ਸਾਇੰਸ ਵਿਭਾਗ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਵਿਸ਼ੇ ’ਤੇ ਲੇਖ ਲਿਖਣ ਤੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਪ੍ਰਬੰਧ ਰਣਜੀਤ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਨਰਿੰਦਰ ਮਾਹੀ ਵਿਸ਼ੇਸ਼ ਤੌਰ ’ਤੇ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਚੌਗਿਰਦੇ ਦੀ ਸਾਂਭ ਸੰਭਾਲ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਆਪਣੇ ਰਹਿੰਦ ਖੂੰਹਦ ਨੂੰ ਸੜਕਾਂ, ਪਾਰਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਨਹੀਂ ਸੁੱਟਣਾ ਚਾਹੀਦਾ। ਇਸ ਮੌਕੇ ਵਿਦਿਆਰਥਣਾਂ ਨੇ ਬੜੇ ਜੋਸ਼ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ। ਅਜਿਹੀਆ ਗਤੀਵਿਧੀਆਂ ਨੇ ਉਨ੍ਹਾਂ ਨੂੰ ਆਪਣੇ ਵਿਚਾਰਾਂ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਦੇ ਨਾਲ- ਨਾਲ ਸਮਾਜਿਕ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕੀਤਾ। ਮੁਕਾਬਲਿਆਂ ਦੇ ਅੰਤ ਵਿਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਵਿਦਿਆਰਥਣਾਂ ਨੂੰ ਇਨਾਮ ਭੇਟ ਕੀਤੇ ਗਏ। ਕਾਲਜ ਦੇ ਪ੍ਰਿੰਸੀਪਲ ਮੀਨੂੰ ਭੋਲਾ ਨੇ ਜੇਤੂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕਰਦੇ ਕਿਹਾ ਸਿੱਖਿਆ ਸੰਸਥਾਵਾਂ ਦਾ ਫਰਜ਼ ਸਿਰਫ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ ਸਗੋਂ ਵਿਦਿਆਰਥਣਾਂ ਨੂੰ ਇੱਕ ਜਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ ਇਸ ਲਈ ਹਰ ਵਿਅਕਤੀ ਨੂੰ ਆਪਣੇ ਪੱਧਰ ’ਤੇ ਕੂੜੇ ਦੀ ਸਹੀ ਛਾਂਟੀ ਅਤੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਜਸਵੰਤ ਕੌਰ ਨੇ ਕਿਹਾ ਠੋਸ ਰਹਿੰਦ ਖੂੰਹਦ ਦਾ ਸਹੀ ਪ੍ਰਬੰਧਨ ਸਾਫ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਬਹੁਤ ਜਰੂਰੀ ਹੈ। ਇਸ ਮੌਕੇ ਸਟਾਫ਼ ਮੈਂਬਰ ਤੇ ਵਿਦਿਆਰਥਣਾਂ ਹਾਜ਼ਰ ਸਨ।