22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਧਿਆਪਕਾਂ-ਵਿਦਿਆਰਥੀਆਂ ਦਾ ਲਗਾਇਆ ਵਿੱਦਿਅਕ ਟੂਰ

ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਯੋਗ ਰਹਿਨੁਮਾਈ ਅਤੇ ਸਕੂਲ ਇੰਚਾਰਜ ਪ੍ਰੋ.

Ad Position 21
No active advertisement
ਅਜੀਤ ਡੈਸਕ 23-11-2026
ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਯੋਗ ਰਹਿਨੁਮਾਈ ਅਤੇ ਸਕੂਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ-ਵਿਦਿਆਰਥੀਆਂ ਦਾ ਵਿੱਦਿਅਕ ਅਤੇ ਮਨੋਰੰਜਕ ਟੂਰ ਲਗਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਚੱਪੜ ਚਿੜੀ, ਚੋਖੀ ਢਾਣੀ ਪੰਚਕੂਲਾ ਅਤੇ ਸੁਖਨਾ ਝੀਲ ਚੰਡੀਗੜ੍ਹ ਵਰਗੀਆਂ ਇਤਿਹਾਸਕ, ਸੱਭਿਆਚਾਰਕ ਅਤੇ ਕੁਦਰਤੀ ਸੁੰਦਰਤਾ ਨਾਲ ਭਰਪੂਰ ਥਾਵਾਂ ਦਾ ਦੌਰਾ ਕਰਵਾਇਆ ਗਿਆ। ਟੂਰ ਦੀ ਸ਼ੁਰੂਆਤ ਚੱਪੜ ਚਿੜੀ ਦੇ ਮੈਦਾਨ ਤੋਂ ਹੋਈ। ਜੋ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਵਿਦਿਆਰਥੀਆਂ ਨੇ ਇਸ ਸਥਾਨ ’ਤੇ ਬਾਬਾ ਬੰਦਾ ਸਿੰਘ ਜੀ ਦੀ ਬਹਾਦਰੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਚੋਖੀ ਢਾਣੀ, ਪੰਚਕੁਲਾ ਦਾ ਦੌਰਾ ਕੀਤਾ। ਇੱਥੇ ਵਿਦਿਆਰਥੀਆਂ ਨੇ ਰਾਜਸਥਾਨੀ ਪਹਿਰਾਵੇ, ਲੋਕ ਨਾਚਾਂ, ਲੋਕ ਸੰਗੀਤ, ਰਵਾਇਤੀ ਕਲਾ ਅਤੇ ਪੁਰਾਣੀਆਂ ਲੋਕ ਰੀਤਾਂ ਦੀਆਂ ਝਲਕੀਆਂ ਦੇਖੀਆਂ। ਟੂਰ ਦੇ ਅਗਲੇ ਪੜਾਅ ਵਿੱਚ ਵਿਦਿਆਰਥੀਆਂ ਨੇ ਚੰਡੀਗੜ੍ਹ ਦੀ ਪ੍ਰਸਿੱਧ ਸੁਖਨਾ ਝੀਲ ਦਾ ਦੌਰਾ ਕੀਤਾ। ਇਹ ਸਥਾਨ ਵਿਦਿਆਰਥੀਆਂ ਲਈ ਆਰਾਮ, ਮਨੋਰੰਜਨ ਅਤੇ ਕੁਦਰਤ ਨਾਲ ਜੁੜਨ ਦਾ ਇੱਕ ਖ਼ੂਬਸੂਰਤ ਅਨੁਭਵ ਰਿਹਾ। ਇਸ ਵਿੱਦਿਅਕ ਟੂਰ ਬਾਰੇ ਪ੍ਰੋ. ਤਜਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸੋਚ ਨੂੰ ਵਿਸ਼ਾਲ ਬਣਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਦੇਸ਼ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦੀਆਂ ਹਨ। ਇਸ ਯਾਤਰਾ ਨੇ ਵਿਦਿਆਰਥੀਆਂ ਦੇ ਮਨਾਂ ਵਿੱਚ ਅਭੁੱਲ ਯਾਦਾਂ ਛੱਡੀਆਂ। ਇਸ ਮੌਕੇ ਪ੍ਰੋ. ਮੋਹਨ ਸਿੰਘ, ਪ੍ਰੋ. ਰੂਬੀ, ਪ੍ਰੋ. ਮਨਰਾਜ ਕੌਰ, ਪ੍ਰੋ. ਚਰਨਪ੍ਰੀਤ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਅਨੀਤਾ ਦੇਵੀ ਤੋਂ ਇਲਾਵਾ ਸੇਵਾਦਾਰ ਸ੍ਰੀ ਰਾਕੇਸ਼ ਕੁਮਾਰ ਅਤੇ ਸ੍ਰੀ ਜੁਝਾਰ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਬੰਗਾ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ ਬੂੰਦਾਂ ਪਿਲਾਈਆਂ ਅਗਲੀ ਖ਼ਬਰ ਐਸ. ਐਲ. ਐਮ. ਸੈਂਟਰਲ ਪਬਲਿਕ ਸਕੂਲ ਬੰਗਾ ਵਿਖੇ ਦੋ ਰੋਜ਼ਾ ਖੇਡ ਦਿਵਸ ਮਨਾਇਆ
Ad Position 24