ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਢੀਂਡਸਾ ਤੇ ਮਾਣਕੂ ਵਲੋਂ ਵਧਾਈ
ਦਸੂਹਾ, 22 ਨਵੰਬਰ (ਭੁੱਲਰ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ’ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮਨਦੀਪ ਸਿੰਘ ਢੀਂਡਸਾ ਤੇ ਜਸਵਿੰਦਰ ਸਿੰਘ ਮਾਣਕੂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦਾ ਛੇਵੀਂ ਵਾਰ ਇਸ ਅਹਿਮ ਸੇਵਾ ਲਈ ਚੁਣਿਆ ਜਾਣਾ ਉਨ੍ਹਾਂ ਦੀ ਪੰਥਕ ਸੇਵਾਵਾਂ, ਤਜਰਬੇ ਤੇ ਸਿੱਖ ਸੰਸਥਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ।
ਦਸੂਹਾ, 22 ਨਵੰਬਰ (ਭੁੱਲਰ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ’ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮਨਦੀਪ ਸਿੰਘ ਢੀਂਡਸਾ ਤੇ ਜਸਵਿੰਦਰ ਸਿੰਘ ਮਾਣਕੂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦਾ ਛੇਵੀਂ ਵਾਰ ਇਸ ਅਹਿਮ ਸੇਵਾ ਲਈ ਚੁਣਿਆ ਜਾਣਾ ਉਨ੍ਹਾਂ ਦੀ ਪੰਥਕ ਸੇਵਾਵਾਂ, ਤਜਰਬੇ ਤੇ ਸਿੱਖ ਸੰਸਥਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਚੜ੍ਹਦੀ ਕਲਾ, ਗੁਰਧਾਮਾਂ ਦੀ ਸੇਵਾ-ਸੰਭਾਲ ਤੇ ਧਾਰਮਿਕ ਕਾਰਜਾਂ ਲਈ ਹੋਰ ਵੀ ਸੁਚੱਜੇ ਢੰਗ ਨਾਲ ਯਤਨਸ਼ੀਲ ਰਹੇਗੀ। ਉਨ੍ਹਾਂ ਨੇ ਐਡਵੋਕੇਟ ਧਾਮੀ ਦੇ ਅਗਲੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ। ਇਸ ਮੌਕੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ।