ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ- ਢਿੱਲੋਂ
ਉਸਮਾਨਪੁਰ, 22 ਨਵੰਬਰ (ਸੰਦੀਪ ਮਝੂਰ)- ਲੋਕ ਸੂਬੇ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨਿਸ਼ਾਨਬੀਰ ਸਿੰਘ ਢਿੱਲੋਂ ਸਰਪੰਚ ਭੀਣ ਅਤੇ ਮੈਂਬਰ ਯੂਥ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਅੱਜ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆਏ ਹੋਏ ਹਨ।
ਉਸਮਾਨਪੁਰ, 22 ਨਵੰਬਰ (ਸੰਦੀਪ ਮਝੂਰ)- ਲੋਕ ਸੂਬੇ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨਿਸ਼ਾਨਬੀਰ ਸਿੰਘ ਢਿੱਲੋਂ ਸਰਪੰਚ ਭੀਣ ਅਤੇ ਮੈਂਬਰ ਯੂਥ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਅੱਜ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆਏ ਹੋਏ ਹਨ। ਅੱਜ ਹਰ ਵਰਗ ਲੋਕਾਂ ਦੀ ਹਮਦਰਦ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸਤਾ ਵਿਚ ਦੇਖਣਾ ਚਾਹੁੰਦਾ ਹੈ। ਕਿਉਂਕਿ ਸੂਬੇ ਦਾ ਜਿੰਨਾ ਵੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਵਿੱਚ ਹੋਇਆ ਹੈ। ਉਹ ਸ਼ਾਇਦ ਹੀ ਕਦੀ ਹੋਇਆ ਹੋਵੇ। ਲੋਕ ਇਸੇ ਕਰਕੇ ਅੱਜ ਧੜਾਧੜ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਉਨ੍ਹਾਂ ਨੂੰ ਪੂਰਨ ਭਰੋਸਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਹੁਮਤ ਹਾਸਲ ਕਰੇਗੀ।