ਚੌਧਰੀ ਹੁਸਨ ਲਾਲ ਕਾਂਗਰਸੀ ਆਗੂ ਨੇ ਖੋਥੜਾਂ ’ਚ ਪਾਰਟੀ ਹਿਤ ਵਰਕਰਾਂ ਨਾਲ ਮੀਟਿੰਗ ਕੀਤੀ
ਬਹਿਰਾਮ, 22 ਨਵੰਬਰ (ਨਛੱਤਰ ਸਿੰਘ ਬਹਿਰਾਮ) - ਆਉਂਦੀਆ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ, ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ ਆਈ. ਏ.
ਬਹਿਰਾਮ, 22 ਨਵੰਬਰ (ਨਛੱਤਰ ਸਿੰਘ ਬਹਿਰਾਮ) - ਆਉਂਦੀਆ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ, ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ ਆਈ.ਏ.ਐੱਸ. ਅਫਸਰ ਚੌਧਰੀ ਹੁਸਨ ਲਾਲ ਨੇ ਪਿੰਡ ਖੋਥੜਾ, ਪੀਪਾਰੰਗੀ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਤੇ ਇਕ ਅਜਿਹੀ ਸਰਕਾਰ ਚਾਹੰਦੇ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਤੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਕਰੇ। ਕਾਂਗਰਸ ਪਾਰਟੀ ਦੀ ਸਰਕਾਰ ਬਨਣ ’ਤੇ ਹਰ ਵਰਗ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਖੁਸ਼ਹਾਲੀ ਤੇ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ। ਇਸ ਮੌਕੇ ਰਾਜਿੰਦਰ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ, ਅਮਰਜੀਤ ਕਲਸੀ ਬਲਾਕ ਪ੍ਰਧਾਨ ਸੇਵਾ ਦਲ, ਸਰਪੰਚ ਸੰਦੀਪ ਕੁਮਾਰ, ਗੁਰਦੀਪ ਸਿੰਘ, ਮੱਖਣ ਠੇਕੇਦਾਰ, ਦਿਲਬਾਗ ਸਿੰਘ, ਅਮਰੀਕ ਸਿੰਘ, ਚਮਨ ਲਾਲ, ਅਸ਼ੋਕ ਕੁਮਾਰ, ਨਿਰਮਲ ਕੁਮਾਰ ਪੰਚ, ਦਇਆ ਸਿੰਘ, ਅਮਰੀਕ ਸਿੰਘ ਮੀਕਾ, ਅਮਨਦੀਪ ਕੁਮਾਰ, ਕਾਕਾ ਸਿੰਘ ਪੰਚ, ਅਮਰਿੰਦਰ ਸਿੰਘ ਪੰਚ, ਹੁਸਨ ਲਾਲ, ਨੰਬਰਦਾਰ ਬਲਜਿੰਦਰ ਸਿੰਘ, ਸੋਨੂੰ ਖੋਥੜਾਂ ਆਦਿ ਹਾਜ਼ਰ ਸਨ।