22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਆਸਰੋਂ ’ਚ ‘ਆਪ’ ਦਾ ਕਾਫਲਾ ਹੋਇਆ ਵੱਡਾ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਸਰਪੰਚ ਬਲਵਿੰਦਰ ਸਿੰਘ ਤੇ ਪੰਚਾਂ ਸਮੇਤ ਦਰਜਨਾਂ ਪਰਿਵਾਰ ਪਾਰਟੀ ’ਚ ਸ਼ਾਮਿਲ

ਕਾਠਗੜ੍ਹ , 22 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਹਲਕਾ ਵਿਧਾਇਕ ਸ਼੍ਰੀਮਤੀ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਆਸਰੋਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਸਮੇਤ ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤੇ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਵਿਧਾਇਕ ਸੰਤੋਸ਼ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 23-11-2026
ਕਾਠਗੜ੍ਹ , 22 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਹਲਕਾ ਵਿਧਾਇਕ ਸ਼੍ਰੀਮਤੀ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਆਸਰੋਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਸਮੇਤ ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤੇ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਵਿਧਾਇਕ ਸੰਤੋਸ਼ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੇ ਚਿੰਨ੍ਹ ਅਤੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼ਾਮਲ ਹੋਏ ਸਰਪੰਚ ਤੇ ਸਾਥੀਆਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਬਲਾਚੌਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਸਮਾਗਮ ਦੌਰਾਨ ਸਰਪੰਚ ਬਲਵਿੰਦਰ ਸਿੰਘ , ਪੰਚ ਪੂਨਮ ਰਾਣੀ, ਪੰਚ ਬਲਵੀਰ ਕੌਰ, ਪੰਚ ਪੂਜਾ ਰਾਣੀ, ਪੰਚ ਰਵਿੰਦਰ ਸਿੰਘ ਅਤੇ ਪੰਚ ਬਰਜੇਸ਼ ਕੁਮਾਰ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਤੋਂ ਇਲਾਵਾ ਜਸਵੀਰ ਕੌਰ, ਨੀਲਮ ਰਾਣੀ, ਰਣਜੀਤ ਬਾਂਸਲ, ਬਲਵੀਰ ਸਿੰਘ, ਰਾਮ ਕਿਸ਼ਨ, ਜਸਪ੍ਰੀਤ ਕੌਰ, ਮੋਹਨ ਸਿੰਘ, ਸੁਖਪਾਲ ਸਿੰਘ, ਜਗਤਾਰ ਸਿੰਘ, ਤਰਸੇਮ ਸਿੰਘ, ਮਨੋਜ ਕੁਮਾਰ ਅਤੇ ਭਜਨ ਸਿੰਘ ਸਮੇਤ ਕਈ ਹੋਰ ਪਰਿਵਾਰਾਂ ਨੇ ਵੀ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਪ ਦੀ ਮੈਂਬਰਸ਼ਪਿ ਹਾਸਲ ਕੀਤੀ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਮਿਹਨਤੀ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਆਸਰੋਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਅਤੇ ਹੋਰ ਨਵੇਂ ਸ਼ਾਮਲ ਹੋਏ ਪਿੰਡ ਵਾਸੀਆਂ ਨੇ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਿੰਡ ਅਤੇ ਇਲਾਕੇ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਮਾਜਿਕ ਸਮਰਸਤਾ ਯਾਤਰਾ ਸ਼੍ਰੀ ਖੁਰਾਲਗੜ੍ਹ ਸਾਹਿਬ ਚਰਨ ਗੰਗਾ ਤੋਂ ਝੰਡੀ ਦਿਖਾ ਕੇ ਕੀਤੀ ਰਵਾਨਾ ਅਗਲੀ ਖ਼ਬਰ ਚੌਧਰੀ ਹੁਸਨ ਲਾਲ ਕਾਂਗਰਸੀ ਆਗੂ ਨੇ ਖੋਥੜਾਂ ’ਚ ਪਾਰਟੀ ਹਿਤ ਵਰਕਰਾਂ ਨਾਲ ਮੀਟਿੰਗ ਕੀਤੀ
Ad Position 24