ਗੁ. ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਪ੍ਰਕਾਸ਼ ਪੁਰਬ ਸਮਾਗਮ 29 ਨੂੰ
ਬੰਗਾ, 23 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਗੁਰਦੁਆਰਾ ਦੇਹਰਾ ਸਾਹਿਬ (ਸ਼ਹੀਦਾਂ) ਪਿੰਡ ਗੋਬਿੰਦਪੁਰ ਵਿਖੇ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਇਲਾਕਾ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਕਰਾਏ ਜਾ ਰਹੇ ਇਸ ਵਿਸ਼ੇਸ਼ ਗੁਰਪੁਰਬ ਗੁਰਮਤਿ ਸਮਾਗਮ ਦੀ ਅਰੰਭਤਾ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਅਰੰਭਤਾ ਨਾਲ ਹੋਵੇਗੀ।
ਬੰਗਾ, 23 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਗੁਰਦੁਆਰਾ ਦੇਹਰਾ ਸਾਹਿਬ (ਸ਼ਹੀਦਾਂ) ਪਿੰਡ ਗੋਬਿੰਦਪੁਰ ਵਿਖੇ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਇਲਾਕਾ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਕਰਾਏ ਜਾ ਰਹੇ ਇਸ ਵਿਸ਼ੇਸ਼ ਗੁਰਪੁਰਬ ਗੁਰਮਤਿ ਸਮਾਗਮ ਦੀ ਅਰੰਭਤਾ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਅਰੰਭਤਾ ਨਾਲ ਹੋਵੇਗੀ। 28 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਰਾਤਰੀ ਦੀਵਾਨ ਸਜਾਏ ਜਾਣਗੇ। ਜਿਸ ਦੌਰਾਨ ਹਰੀ ਦਰਬਾਰ ਕੀਰਤਨ ਵਿਦਿਆਲਾ ਗੁ. ਨਵੀਂ ਨਿਰਮਲ ਕੁਟੀਆ ਅਟਾਰੀ, ਰਾਮਪੁਰ , ਗੋਬਿੰਦਪੁਰ ਵਾਲੇ ਕੀਰਤਨੀਏ ਭਾਈ ਹਰਜਿੰਦਰ ਸਿੰਘ, ਭਾਈ ਜੀਤ ਸਿੰਘ, ਭਾਈ ਅਸ਼ੋਕ ਸਿੰਘ ਦਾ ਕੀਰਤਨੀ ਜਥਾ ਗੁਰਬਾਣੀ ਸ਼ਬਦ- ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰੇਗਾ। ਉਪਰੰਤ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਵਾਲੇ ਸੰਗਤਾਂ ਨੂੰ ਮੰਤਰ ਮੁਗਧ ਕਰਨਗੇ। 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ ਭੋਗ ਪਾਏ ਜਾਣਗੇ। ਉਪਰੰਤ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਕੁਲਦੀਪ ਸਿੰਘ ਸਾਧੜਾ ਦਾ ਢਾਡੀ ਜਥਾ ਗੁਰ-ਇਤਿਹਾਸ ਸੁਣਾ ਕੇ ਗੁਰੂ ਚਰਨਾਂ ਨਾਲ ਜੋੜੇਗਾ। ਇਸ ਸਮਾਗਮ ਸਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੇ ਪੋਸਟਰ ਜਾਰੀ ਕੀਤਾ। ਇਸ ਮੌਕੇ ਪ੍ਰਧਾਨ ਸ. ਗੁਰਚਰਨ ਸਿੰਘ, ਸ. ੳੂਧਮ ਸਿੰਘ, ਸ. ਹਰਿੰਦਰ ਸਿੰਘ, ਰਘਵੀਰ ਸਿੰਘ, ਕੁਲਦੀਪ ਸਿੰਘ ਖਾਲਸਾ, ਭਾਈ ਸੰਦੀਪ ਸਿੰਘ ਗ੍ਰੰਥੀ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਜਸਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਅਵਤਾਰ ਸਿੰਘ ਅਤੇ ਸਟੇਜ ਸਕੱਤਰ ਗਿ. ਸੁਖਵਿੰਦਰ ਸਿੰਘ ਗੋਬਿੰਦਪੁਰੀ ਆਦਿ ਹਾਜ਼ਰ ਸਨ।