ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਕਰਵਾਏ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ
ਬੰਗਾ, 23 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਲੋਂ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਕਰਵਾਏ ਗਏ। ਇਸ ਮੁਕਾਬਲੇ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।
ਬੰਗਾ, 23 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਲੋਂ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਕਰਵਾਏ ਗਏ। ਇਸ ਮੁਕਾਬਲੇ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਮੁਕਾਬਲੇ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਕਰੀਹਾ ਦੀ ਟੀਮ ਨੇ ਪ੍ਰਾਪਤ ਕੀਤਾ, ਦੂਸਰਾ ਸਥਾਨ ਆਰ.ਐਮ.ਵੀ. ਡੀ.ਏ.ਵੀ. ਸਕੂਲ ਮੂਸਾਪੁਰ ਅਤੇ ਤੀਸਰਾ ਸਥਾਨ ਸਾਧੂ ਸਿੰਘ ਸ਼ੇਰਗਿੱਲ ਸਕੂਲ ਮੁਕੰਦਪੁਰ ਦੀ ਟੀਮ ਨੇ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਟੀਮਾਂ ਦਾ ਸਨਮਾਨ ਕਰਨ ਦੀ ਰਸਮ ਗੁਰੂ ਨਾਨਕ ਮਿਸ਼ਨ ਮੈਡੀਕਲ ਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਨਿਭਾਈ। ਮੁਕਾਬਲੇ ਦੀ ਆਰੰਭਤਾ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਸ਼ਬਦ ਗਾਇਨ ਮੁਕਾਬਲੇ ਵਿੱਚ ਭਾਗ ਲੈਣ ਆਏ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਇਸ ਸ਼ਬਦ ਗਾਇਨ ਮੁਕਾਬਲੇ ਵਿੱਚ ਪ੍ਰੋ. ਭੁਪਿੰਦਰ ਸਿੰਘ, ਭਾਈ ਹਰਮੇਸ਼ ਸਿੰਘ ਜੀਂਦੋਵਾਲ ਅਤੇ ਭਾਈ ਪਰਮਜੀਤ ਸਿੰਘ ਖਾਲਸਾ ਲਧਾਣਾ ਝਿੱਕਾ ਨੇ ਜੱਜਾਂ ਦੀ ਭੂਮਿਕਾ ਅਦਾ ਕੀਤੀ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਸੰਗੀਤ ਅਧਿਆਪਕ ਗੁਰਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਨਜਿੰਦਰ ਸਿੰਘ, ਪ੍ਰਭਜੀਤ ਕੌਰ, ਜਸਵੀਰ ਕੌਰ, ਰਾਜਪ੍ਰੀਤ ਕੌਰ, ਰੀਨਾ ਰਾਏ, ਨਰਵੀਤ ਕੌਰ, ਮਨਪ੍ਰੀਤ ਲਾਦੀਆਂ, ਰਵਿੰਦਰ ਕੌਰ, ਸ਼ਿਫਾ ਲੜੋਈਆ, ਪ੍ਰਮੋਦ ਕੁਮਾਰ, ਸਤਵਿੰਦਰ ਕੌਰ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ।