ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ
ਨਵਾਂਸ਼ਹਿਰ, 23 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹੇ ਅੰਦਰ ਤਿੰਨ ਦਿਨਾ ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਅਧੀਨ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਤਸੱਲੀਬਖ਼ਸ਼ ਢੰਗ ਨਾਲ ਚੱਲ ਰਿਹਾ ਹੈ।
ਨਵਾਂਸ਼ਹਿਰ, 23 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹੇ ਅੰਦਰ ਤਿੰਨ ਦਿਨਾ ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਅਧੀਨ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਤਸੱਲੀਬਖ਼ਸ਼ ਢੰਗ ਨਾਲ ਚੱਲ ਰਿਹਾ ਹੈ। ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਮੁਹਿੰਮ ਦੇ ਦੂਜੇ ਦਿਨ, ਸੋਮਵਾਰ ਨੂੰ ਜ਼ਿਲ੍ਹੇ ਵਿੱਚ 14,085 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਪਹਿਲੇ ਦਿਨ 32,910 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ ਸਨ। ਇਸ ਤਰ੍ਹਾਂ ਪਹਿਲੇ ਦੋ ਦਿਨਾਂ ਵਿੱਚ ਕੁੱਲ 46,995 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ, ਜੋ ਜ਼ਿਲ੍ਹੇ ਦੇ ਨਿਰਧਾਰਤ ਟੀਚੇ 57,010 ਦਾ 82.43 ਫ਼ੀਸਦੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਦੇ ਦੂਜੇ ਦਿਨ ਨਵਾਂਸ਼ਹਿਰ ਵਿਖੇ 1,457, ਬੰਗਾ ਵਿਖੇ 1,022, ਰਾਹੋਂ ਵਿਖੇ 459, ਬਲਾਚੌਰ ਅਰਬਨ ਵਿਖੇ 773, ਮੁਜ਼ੱਫਰਪੁਰ ਵਿਖੇ 2,434, ਸੁੱਜੋਂ ਵਿਖੇ 2,144, ਮੁਕੰਦਪੁਰ ਵਿਖੇ 1,649, ਸੜੋਆ ਵਿਖੇ 2,207 ਅਤੇ ਬਲਾਚੌਰ ਰੂਰਲ ਵਿਖੇ 1,929 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਮੁਹਿੰਮ ਦੇ ਆਖ਼ਰੀ ਦਿਨ 24 ਨਵੰਬਰ ਨੂੰ ਜਿਹੜੇ ਬੱਚੇ ਕਿਸੇ ਕਾਰਨ ਪਹਿਲੇ ਦੋ ਦਿਨਾਂ ਦੌਰਾਨ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ। ਸਿਹਤ ਟੀਮਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਯੋਗ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਇਸ ਲਈ ਸਿਹਤ ਵਿਭਾਗ ਦੇ ਨਾਲ-ਨਾਲ ਮਾਪਿਆਂ ਅਤੇ ਸਮਾਜ ਦੇ ਹਰੇਕ ਵਰਗ ਨੂੰ ਇਸ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ।