23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਗੁਲਪੁਰ ਵਿਖੇ ਨਗਰ ਕੀਰਤਨ ਸਜਾਇਆ

ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਗੁਲਪੁਰ ਦੀਆਂ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋਇਆ।

Ad Position 21
No active advertisement
ਢਾਡੀ ਜਥਾ ਵਾਰਾਂ ਗਾਇਨ ਕਰਨ ਸਮੇਂ। 24-11-2026
ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਗੁਲਪੁਰ ਦੀਆਂ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ’ਤੇ ਪਹੁੰਚਿਆ, ਜਿੱਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸ ਉਪਰੰਤ ਨਗਰ ਕੀਰਤਨ ਨੇ ਪੂਰੇ ਪਿੰਡ ਦੀ ਪਰਿਕਰਮਾ ਕੀਤੀ ਅਤੇ ਸ਼ਾਮ ਸਮੇਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਢਾਡੀ ਰਾਜਵਿੰਦਰ ਸਿੰਘ ਗੁਲਪੁਰ ਦੇ ਜਥੇ ਵੱਲੋਂ ਢਾਡੀ ਵਾਰਾਂ ਅਤੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਢਾਡੀ ਜਥੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਉਪਦੇਸ਼ਾਂ ਅਤੇ ਮਨੁੱਖਤਾ ਨੂੰ ਦਿੱਤੇ ਬਰਾਬਰਤਾ, ਸੇਵਾ ਅਤੇ ਸਾਂਝੀਵਾਲਤਾ ਦੇ ਸੰਦੇਸ਼ ਬਾਰੇ ਚਾਨਣਾ ਪਾਇਆ ਗਿਆ। ਸੰਗਤਾਂ ਵਾਸਤੇ ਥਾਂ-ਥਾਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਸਰਪੰਚ ਕਸ਼ਮੀਰ ਸਿੰਘ ਖਾਲਸਾ, ਜਗਰੂਪ ਸਿੰਘ, ਹਰਬੀਰ ਸਿੰਘ ਚੱਜ, ਦਵਿੰਦਰ ਸਿੰਘ, ਰਸ਼ਪਾਲ ਸਿੰਘ, ਸਰਜੀਤ ਸਿੰਘ, ਜਸਵੀਰ ਸਿੰਘ, ਹਰਭਜਨ ਸਿੰਘ, ਸਤਨਾਮ ਸਿੰਘ, ਕੈਪਟਨ ਅਮਰਜੀਤ ਸਿੰਘ, ਰਾਜਵੀਰ ਸਿੰਘ, ਇੰਸਪੈਕਟਰ ਗੁਰਮੁੱਖ ਸਿੰਘ, ਕੈਪਟਨ ਗੁਰਮੁੱਖ ਸਿੰਘ, ਗੁਰਪਾਲ ਸਿੰਘ, ਝੱਲਮਣ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ, ਹਰਮਿੰਦਰ ਸਿੰਘ, ਗੁਰਵਿੰਦਰ ਸਿੰਘ ਝੱਜ, ਸੁਖਦੇਵ ਸਿੰਘ, ਗਿਆਨੀ ਜੋਗਾ ਸਿੰਘ, ਜੁਝਾਰ ਸਿੰਘ ਤੋਂ ਇਲਾਵਾ ਪਿੰਡ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਪਰਦੇਸੀ ਮੀਲੂ ਨੂੰ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਮੁਲਾਜ਼ਮ ਆਗੂਆਂ ਸਮੇਤ ਰਾਜਨੀਤਿਕ ਨੇਤਾਵਾਂ ਵਲੋਂ ਸਾਥੀ ਰੱਕੜ ਨੂੰ ਸ਼ਰਧਾਂਜਲੀਆਂ
Ad Position 24