23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੁਰਿੰਦਰ ਪਰਦੇਸੀ ਮੀਲੂ ਨੂੰ ਦਿੱਤੀ ਅੰਤਿਮ ਵਿਦਾਇਗੀ

ਕਾਠਗੜ੍ਹ, 23 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਮਿਲਣਸਾਰ ਤੇ ਫੱਕਰ ਸੁਭਾਅ ਦੇ ਮਾਲਕ ਸੁਰਿੰਦਰ ਪਰਦੇਸੀ ਮੀਲੂ ਟੌਂਸਾ (61) ਅਚਾਨਕ ਦਿਲ ਦੇ ਦੌਰੇ ਨਾਲ ਸਦੀਵੀਂ ਵਿਛੋੜਾ ਦੇ ਗਏ। ਉਹ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਮਦਨ ਮੀਲੂ ਟੌਂਸਾ ਦੇ ਵੱਡੇ ਭਰਾ ਸਨ।

Ad Position 21
No active advertisement
ਅਜੀਤ ਡੈਸਕ 24-11-2026
ਕਾਠਗੜ੍ਹ, 23 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਮਿਲਣਸਾਰ ਤੇ ਫੱਕਰ ਸੁਭਾਅ ਦੇ ਮਾਲਕ ਸੁਰਿੰਦਰ ਪਰਦੇਸੀ ਮੀਲੂ ਟੌਂਸਾ (61) ਅਚਾਨਕ ਦਿਲ ਦੇ ਦੌਰੇ ਨਾਲ ਸਦੀਵੀਂ ਵਿਛੋੜਾ ਦੇ ਗਏ। ਉਹ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਮਦਨ ਮੀਲੂ ਟੌਂਸਾ ਦੇ ਵੱਡੇ ਭਰਾ ਸਨ। ਉਨ੍ਹਾਂ ਦਾ ਅਚਾਨਕ ਵਿਛੋੜਾ ਪਰਿਵਾਰ ਲਈ ਹੀ ਨਹੀਂ, ਸਗੋਂ ਪੂਰੇ ਇਲਾਕੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹਨਾਂ ਦਾ ਸਸਕਾਰ ਪਿੰਡ ਟੌਂਸਾ ਵਿਖੇ ਦੁਪਹਿਰ 1 ਵਜੇ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਨਿਤਿਨ ਕੁਮਾਰ ਮੀਲੂ ਨੇ ਦਿੱਤੀ। ਜਿਵੇਂ ਹੀ ਚਿਤਾ ਨੂੰ ਅਗਨੀ ਦਿੱਤੀ ਗਈ, ਉੱਥੇ ਮੌਜੂਦ ਹਰ ਵਿਅਕਤੀ ਦੀਆਂ ਅੱਖਾਂ ਭਰ ਆਈਆਂ। ਪਰਿਵਾਰ ਦਾ ਦੁੱਖ ਦੇਖ ਕੇ ਸਾਰਾ ਇਲਾਕਾ ਭਾਵੁਕ ਹੋ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਆਗੂ ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ਹਲਕਾ ਵਿਧਾਇਕ ਸੰਤੋਸ਼ ਕਟਾਰੀਆ, ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਆਮ ਆਦਮੀ ਪਾਰਟੀ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ, ਚੇਅਰਮੈਨ ਮਾਰਕੀਟ ਕਮੇਟੀ ਸੇਠੀ ਉਧਨੋਵਾਲ ਹਾਜ਼ਰ ਸਨ। ਸਾਰੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸੁਰਿੰਦਰ ਪਰਦੇਸੀ ਮੀਲੂ ਨੂੰ ਸ਼ਰਧਾਂਜਲੀ ਭੇਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਸਬਾ ਸੜੋਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਗੁਲਪੁਰ ਵਿਖੇ ਨਗਰ ਕੀਰਤਨ ਸਜਾਇਆ
Ad Position 24