ਧੌਲ ਵਿਖੇ ਸ਼ਹੀਦ ਪਰਮਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਬਰਸੀ ਸਮਾਗਮ
ਬਲਾਚੌਰ, 23 ਨਵੰਬਰ (ਨਰੇਸ਼ ਧੌਲ)-ਸ਼ਹੀਦ ਪਰਮਜੀਤ ਸਿੰਘ ਸ਼ੌਰਿਆ ਚੱਕਰ ਸਪੁੱਤਰ ਸਵ. ਪਿਆਰਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਧੌਲ ਨੇੜੇ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਇਆ ਗਿਆ।
ਬਲਾਚੌਰ, 23 ਨਵੰਬਰ (ਨਰੇਸ਼ ਧੌਲ)-ਸ਼ਹੀਦ ਪਰਮਜੀਤ ਸਿੰਘ ਸ਼ੌਰਿਆ ਚੱਕਰ ਸਪੁੱਤਰ ਸਵ. ਪਿਆਰਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਧੌਲ ਨੇੜੇ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਰਨੈਲ ਸਿੰਘ ਛਦੌੜੀ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਨ੍ਹਾਂ ਜਿੱਥੇ ਗੁਰੂਆਂ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲਾ ਬਣਾਉਣ ਦੀ ਪ੍ਰੇਰਣਾ ਦਿੱਤੀ ਉੱਥੇ ਉਨ੍ਹਾਂ ਸ਼ਹੀਦਾਂ ਦਾ ਵੀ ਸਤਿਕਾਰ ਕਰਨ ਲਈ ਕਿਹਾ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਚੌਧਰੀ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਜਿੱਥੇ ਸ਼ਹੀਦ ਦੀ ਮਾਤਾ ਭਜਨ ਕੌਰ ਨੂੰ ਲੋਈ ਭੇਟ ਕਰਕੇ ਸਨਮਾਨਿਤ ਕੀਤਾ, ਉੱਥੇ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਾ ਹੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਬਣਦੀਆਂ ਰਹਿਣਗੀਆਂ। ਇਸ ਮੌਕੇ ਸਾਬਕਾ ਸਰਪੰਚ ਮਲਕੀਤ ਸਿੰਘ ਧੌਲ, ਸੁਰਿੰਦਰ ਸਿੰਘ ਨੰਬਰਦਾਰ, ਭਾਈ ਅਮਰਜੀਤ ਸਿੰਘ, ਕੇਹਰ ਸਿੰਘ ਫੌਜੀ, ਜਸਪਾਲ ਸਿੰਘ ਰਾਣਾ, ਹਰਭਜਨ ਸਿੰਘ, ਹਰਨੇਕ ਸਿੰਘ ਚਾਹਲ, ਭੁਪਿੰਦਰ ਸਿੰਘ, ਬਲਵੀਰ ਸਿੰਘ, ਮੱਖਣ ਸਿੰਘ, ਪ੍ਰੀਤਮ ਸਿੰਘ ਸੂਬੇਦਾਰ, ਹਰਦੇਵ ਸਿੰਘ, ਸੋਢੀ ਸਿੰਘ, ਸੋਹਣ ਸਿੰਘ, ਨਿਰਮਲ ਸਿੰਘ, ਸੁੱਚਾ ਸਿੰਘ, ਠੇਕੇਦਾਰ ਬਖਸ਼ੀਸ਼ ਸਿੰਘ, ਬਹਾਦਰ ਸਿੰਘ, ਬਨਾਰਸੀ ਦਾਸ, ਸਮੂਹ ਰਿਸ਼ਤੇਦਾਰ ਤੇ ਪਿੰਡ ਵਾਸੀ ਹਾਜ਼ਰ ਸਨ।