24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੀ.ਐਮ. ਸ੍ਰੀ ਸਕੂਲ ਮੁਕੰਦਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੁਕੰਦਪੁਰ, 23 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ.

Ad Position 21
No active advertisement
ਅਜੀਤ ਡੈਸਕ 24-11-2026
ਮੁਕੰਦਪੁਰ, 23 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀ ਮਨਦੀਪ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਸ਼ਬਦ ਗਾਇਨ ਕਰਕੇ ਕੀਤੀ ਗਈ । ਇਸ ਮੌਕੇ ਡਾ. ਇੰਦਰਜੀਤ ਪਾਲ, ਜਸਵਿੰਦਰ ਮੈਡਮ, ਰਾਮ ਲੁਭਾਇਆ ਕਲਸੀ ਅਤੇ ਸਕੂਲ ਦੇ ਪ੍ਰਿੰਸੀਪਲ ਕਿਸ਼ਨ ਖਟਕੜ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਆਪਸੀ ਪਿਆਰ, ਬਰਾਬਰਤਾ, ਸੱਚਾਈ, ਸੇਵਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਸਕੂਲ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਾਦਗੀ ਨਾਲ ਮਨਾਉਂਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨਾਲ ਜੋੜਿਆ ਗਿਆ। ਇਸ ਮੌਕੇ ਪਰਵੀਨ ਕੌਰ, ਸੁਰਜੀਤ ਸਿੰਘ , ਕੁਲਬੀਰ ਸਿੰਘ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ. ਪਬਲਿਕ ਸਕੂਲ ’ਚ ਪ੍ਰਕਾਸ਼ ਪਰਬ ਸੰਬੰਧੀ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਧੌਲ ਵਿਖੇ ਸ਼ਹੀਦ ਪਰਮਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਬਰਸੀ ਸਮਾਗਮ
Ad Position 24