24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕੇ.ਸੀ. ਪਬਲਿਕ ਸਕੂਲ ’ਚ ਪ੍ਰਕਾਸ਼ ਪਰਬ ਸੰਬੰਧੀ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਕੇ. ਸੀ ਪਬਲਿਕ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪਰਬ ਦੇ ਸਬੰਧ ਵਿੱਚ ਸਕੂਲ ਕੈਂਪਸ ’ਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਕੇ.ਸੀ ਪਬਲਿਕ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪਰਬ ਦੇ ਸਬੰਧ ਵਿੱਚ ਸਕੂਲ ਕੈਂਪਸ ’ਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਅੰਮ੍ਰਿਤਧਾਰੀ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ। ਅਧਿਆਪਕ ਹਰਦੀਪ ਸੰਧੂ ਨੇ ਦੱਸਿਆ ਕਿ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਲਿਆ ਤਾਂ ਸਮਾਜ ’ਚ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਥਿਤੀ ਬਹੁਤ ਵਿਗੜੀ ਹੋਈ ਸੀ। ਔਰਤਾਂ ’ਤੇ ਜ਼ੁਲਮ ਹੋ ਰਹੇ ਸਨ ਅਤੇ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਥਿਤੀ ਅਜਿਹੀ ਸੀ ਕਿ ਕਿਸੇ ਨੂੰ ਵੀ ਇਨਸਾਫ ਨਹੀਂ ਮਿਲ ਰਿਹਾ ਸੀ। ਸਮਾਜ ਵਿੱਚ ਜਾਤੀ ਅਤੇ ਵਰਗ ਵਿਤਕਰਾ ਵਧ ਗਿਆ ਸੀ। ਗੁਰੂ ਜੀ ਨੇ ਇਸ ਸਥਿਤੀ ਨੂੰ ਸੁਧਾਰਣਾ ਸ਼ੁਰੂ ਕੀਤਾ। ਇਸ ਤੋਂ ਬਾਅਦ ਵਿਦਿਆਰਥੀ ਸੋਨਾਕਸ਼ੀ, ਸਹਿਜ, ਸਮੀਕਸ਼ਾ, ਪ੍ਰੀਤਮ ਕੌਰ ਅਤੇ ਹੋਰ ਵਿਦਿਆਰਥੀਆਂ ਨੇ ਸ਼ਬਦ ਰਾਹੀਂ ਸਾਰਿਆਂ ਨੂੰ ਨਿਹਾਲ ਕੀਤਾ। ਵਿਦਿਆਰਥੀਆਂ ਨੇ ਸਮਝਾਇਆ ਕਿ ਗੁਰੂ ਨਾਨਕ ਦੇਵ ਜੀ ਸਾਰੇ ਜੀਵਾਂ ਨੂੰ ਬਰਾਬਰ ਮੰਨਦੇ ਸਨ। ਉਨ੍ਹਾਂ ਨੇ ਸਭ ਦੇ ਭਲੇ ਲਈ ਇੱਕ ਪਰਮਾਤਮਾ ਪ੍ਰਤੀ ਭਕਤੀ, ਕਰਮਾ ਕਾਂਡਾਂ, ਅੰਧਵਿਸ਼ਵਾਸ ਅਤੇ ਗਲਤ ਰੀਤੀ-ਰਿਵਾਜਾਂ ਨੂੰ ਤਿਆਗਣ ਦਾ ਉਪਦੇਸ਼ ਦਿੱਤਾ। ਸਕੂਲ ਪ੍ਰਿੰਸੀਪਲ ਪੂਜਾ ਸ਼ਾਰਦਾ ਨੇ ਆਪਣੇ ਮਾਪਿਆਂ ਦੀ ਸੇਵਾ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਯਤਨ ਕਰਨ ’ਤੇ ਜ਼ੋਰ ਦਿੱਤਾ। ਅਧਿਆਪਕ ਹਰਦੀਪ ਸੰਧੂ ਨੇ ਅਨੰਦ ਸਾਹਿਬ ਦਾ ਪਾਠ ਕੀਤਾ ਅਤੇ ਅਰਦਾਸ ਕੀਤੀ। ਕੈਂਪਸ ਡਾਇਰੈਕਟਰ ਡਾ. ਅੰਕੁਸ਼ ਜੌਹਰੀ, ਐਸ.ਏ.ਓ ਆਰ.ਕੇ ਮੂੰਮ ਆਦਿ ਤੋਂ ਇਲਾਵਾ ਰੰਜਨਾ ਖੰਨਾ, ਗੁਰਪ੍ਰੀਤ ਸਿੰਘ, ਰਾਜਵੀਰ ਕੌਰ, ਅਮਨਦੀਪ ਕੌਰ, ਰਜਨੀ, ਕੁਸੁਮ, ਮੋਨਿਕਾ ਰਾਣੀ, ਸਾਹਿਲ, ਕਿਰਨ ਸੋਬਤੀ, ਹਰਦੀਪ ਸਿੰਘ, ਮਨੀਸ਼ਾ ਰਾਣੀ, ਸੁਜਾਤਾ, ਵਿਪਨ ਕੁਮਾਰ ਸਹਿਤ ਸਮੂਹ ਸਟਾਫ਼ ਹਾਜ਼ਰ ਰਿਹਾ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ 27 ਨੂੰ ਹੋਵੇਗੀ ਤਿਆਰੀ ‘ਬਲੈਕਆਊਟ ਮੌਕ ਐਕਸਰਸਾਈਜ਼’ ਅਗਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਮੁਕੰਦਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24