24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਵਾਂਸ਼ਹਿਰ ਵਿਖੇ 27 ਨੂੰ ਹੋਵੇਗੀ ਤਿਆਰੀ ‘ਬਲੈਕਆਊਟ ਮੌਕ ਐਕਸਰਸਾਈਜ਼’

ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਪਰਖਣ ਲਈ 27 ਨਵੰਬਰ ਨੂੰ ਰਾਤ 8 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਾਲ 2026 ਦੀ ਦੂਜੀ ‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼’ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ ਨੇ ਦੱਸਿਆ ਕਿ ਇਹ ਅਭਿਆਸ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ 24-11-2026
ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਪਰਖਣ ਲਈ 27 ਨਵੰਬਰ ਨੂੰ ਰਾਤ 8 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਾਲ 2026 ਦੀ ਦੂਜੀ ‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼’ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ ਨੇ ਦੱਸਿਆ ਕਿ ਇਹ ਅਭਿਆਸ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਕ ਐਕਸਰਸਾਈਜ਼ ਦੀ ਸ਼ੁਰੂਆਤ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਹੋਵੇਗੀ, ਜੋ ਦੋ ਮਿੰਟ ਲਈ ਉੱਚੀ-ਨੀਵੀਂ ਪਿੱਚ ਵਾਲੇ ਸਾਇਰਨ ਰਾਹੀਂ ਦਿੱਤਾ ਜਾਵੇਗਾ। ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਾਲ ਲੱਗਦੇ ਖੇਤਰ ਵਿੱਚ ਬਲੈਕਆਊਟ ਲਾਗੂ ਕੀਤਾ ਜਾਵੇਗਾ। ਇਸ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਤ 8 ਵਜੇ ਆਪਣੀਆਂ ਸਾਰੀਆਂ ਗੈਰ-ਜ਼ਰੂਰੀ ਲਾਈਟਾਂ, ਸੁਰੱਖਿਆ ਕੈਮਰੇ ਅਤੇ ਇਨਵਰਟਰ ਬੰਦ ਰੱਖਣ। ਹਾਲਾਂਕਿ, ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਮੌਕ ਐਕਸਰਸਾਈਜ਼ ਦੀ ਸਮਾਪਤੀ ‘ਤੇ ਦੋ ਮਿੰਟ ਲਈ ਲਗਾਤਾਰ ਉੱਚੀ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ‘ਸਭ ਠੀਕ ਹੈ’ ਦਾ ਸੰਕੇਤ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਅਭਿਆਸ ਦੌਰਾਨ ਫਾਇਰ ਰਿਸਪਾਂਸ, ਸਰਚ ਐਂਡ ਰੈਸਕਿਊ, ਫਸਟ ਏਡ ਅਤੇ ਮੈਡੀਕਲ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਟ੍ਰੈਫਿਕ ਤੇ ਭੀੜ ਨੂੰ ਕੰਟਰੋਲ ਕਰਨ ਸਬੰਧੀ ਕਾਰਵਾਈਆਂ ਦਾ ਅਭਿਆਸ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਕ ਡਰਿੱਲ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਨਾ, ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਜਾਂਚ ਲਈ ਕੀਤਾ ਜਾਣ ਵਾਲਾ ਨਿਯਮਤ ਅਭਿਆਸ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੌਕ ਡਰਿੱਲਾਂ ਦਾ ਮਕਸਦ ਕਿਸੇ ਵੀ ਸੰਭਾਵੀ ਹੰਗਾਮੀ ਸਥਿਤੀ ਵਿੱਚ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਬਿਹਤਰ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਅੱਜ ਅਗਲੀ ਖ਼ਬਰ ਕੇ.ਸੀ. ਪਬਲਿਕ ਸਕੂਲ ’ਚ ਪ੍ਰਕਾਸ਼ ਪਰਬ ਸੰਬੰਧੀ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Ad Position 24