ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਅੱਜ
ਉਸਮਾਨਪੁਰ, 23 ਨਵੰਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜੂਰੀਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸਜਾਇਆ ਜਾ ਰਿਹਾ ਹੈ। ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ‘ਤੇ ਨਿੱਘਾ ਸਵਾਗਤ ਕੀਤਾ ਜਾਵੇਗਾ।
ਅਜੀਤ ਡੈਸਕ
24-11-2026