23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ) - ਹਲਕਾ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਨੇ ਬਲਾਚੌਰ ਸਥਿਤ ਆਪਣੇ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਪ੍ਰਾਪਤ ਸ਼ਿਕਾਇਤਾਂ ’ਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 24-11-2026
ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ) - ਹਲਕਾ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਨੇ ਬਲਾਚੌਰ ਸਥਿਤ ਆਪਣੇ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਪ੍ਰਾਪਤ ਸ਼ਿਕਾਇਤਾਂ ’ਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਨੇ ਆਪਣੇ-ਆਪਣੇ ਪਿੰਡਾਂ ਅਤੇ ਇਲਾਕਿਆਂ ਨਾਲ ਸਬੰਧਤ ਵੱਖ-ਵੱਖ ਲੋਕ ਹਿੱਤ ਦੇ ਮਸਲੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ। ਵਿਧਾਇਕ ਸੰਤੋਸ਼ ਕਟਾਰੀਆ ਨੇ ਹਰੇਕ ਵਿਅਕਤੀ ਦੀ ਗੱਲ ਗੰਭੀਰਤਾ ਅਤੇ ਧਿਆਨ ਨਾਲ ਸੁਣਦਿਆਂ ਸਬੰਧਤ ਮਾਮਲਿਆਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਨਿਪਟਾਰਾ ਤੈਅ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕਾ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਲੋਕ ਮਿਲਣੀਆਂ ਰਾਹੀਂ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਅਤੇ ਮੰਗਾਂ ਸਿੱਧੇ ਆਪਣੇ ਨੁਮਾਇੰਦਿਆਂ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨਾਲ ਸਮੱਸਿਆਵਾਂ ਦਾ ਹੱਲ ਹੋਰ ਵੀ ਸੁਚਾਰੂ ਢੰਗ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਾ ਸਾਹਿਬ ਦੇ ਜਨਮ ਅਸਥਾਨ ’ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਪਿੰਡ ਸਹਿਬਾਜ਼ਪੁਰ ਵਿਖੇ ਅੰਡਰ-14 ਵਾਲੀਬਾਲ ਟੂਰਨਾਮੈਂਟ ਕਰਵਾਇਆ
Ad Position 24